DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

NRI ਮਿਲਣੀ: ਮਾਝੇ ਦੇ ਪਰਵਾਸੀ ਪੰਜਾਬੀਆਂ ਨੇ ਦੱਸੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੱਲ ਦਾ ਦਿੱਤਾ ਭਰੋਸਾ

  • fb
  • twitter
  • whatsapp
  • whatsapp
Advertisement

ਐੱਨ ਆਰ ਆਈ ਮਿਲਣੀ ਵਿੱਚ ਅੱਜ ਮਾਝੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਦੱਸੀਆਂ ਹਨ।

ਸੂਬੇ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Advertisement

ਅੱਜ ਅੰਮ੍ਰਿਤਸਰ ਦੇ ਇੱਕ ਹੋਟਲ ਵਿਖੇ ‘ਐੱਨ ਆਰ ਆਈ ਮਿਲਣੀ’ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲੀਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਮਿਲਣੀ ਦੌਰਾਨ ਪਰਵਾਸੀ ਪੰਜਾਬੀਆਂ ਦੀਆਂ 75 ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

Advertisement

ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਮੁੱਖ ਉਦੇਸ਼ ਐੱਨ ਆਰ ਆਈ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 12 ਐੱਨ ਆਰ ਆਈ ਮਿਲਣੀਆਂ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 8 ਆਨਲਾਈਨ ਮਿਲਣੀਆਂ ਵੱਖਰੇ ਤੌਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗ਼ੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕਾਰਵਾਈ ਕਰ ਰਹੀ ਹੈ, ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਮੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਹੌਲੀ ਹੈ, ਉਨ੍ਹਾਂ ਦੀ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਸਮੀਖਿਆ ਕਰਕੇ ਇਨ੍ਹਾਂ ਮਾਮਲਿਆਂ ਦਾ ਯੋਗ ਅਤੇ ਸਮਾਂਬੱਧ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।

Advertisement
×