ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਜੂਨ
ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਅੱਜ ਦੂਜੇ ਦਿਨ ਵੀ ਸਿਗਰਟ, ਤੰਬਾਕੂ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਇਸਲਾਮਾਬਾਦ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਵੇਲ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚੋਂ 114 ਬੰਡਲ ਸਿਗਰਟ, ਇਕ ਪੈਕੇਟ ਤੰਬਾਕੂ, ਹੀਟਰ ਦੀਆਂ ਤਿੰਨ ਤਾਰਾਂ, ਦੋ ਪੈਕੇਟ ਸਿਗਰਟਾਂ ਦੇ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਸਾਹਮਣੇ ਆਇਆ ਕਿ ਇਨ੍ਹਾਂ ਨੂੰ ਜੇਲ੍ਹ ਦੇ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪਰ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ।