ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਪਰੈਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰੋਨਾ ਕਾਰਨ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਨੂੰ 11 ਅਪਰੈਲ ਤੋਂ ਆਫਲਾਈਨ ਰਾਹੀਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ 20 ਮਾਰਚ ਤੋਂ 10 ਅਪਰੈਲ ਤਕ ਦੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਮੁਲੱਤਵੀ ਕਰ ਦਿੱਤੀਆਂ ਗਈਆਂ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਆਦੇਸ਼ ਮੁਤਾਬਕ ਇਨ੍ਹਾਂ ਪ੍ਰੀਖਿਆਵਾਂ ਨੂੰ ਆਫਲਾਈਨ ਰਾਹੀਂ ਕਰਵਾਉਣ ਲਈ ਨਵੀਂਆਂ ਮਿਤੀਆਂ ਦਾ ਨੋਟੀਫਿਕੇਸ਼ਨ 5 ਅਪਰੈਲ ਨੂੰ ਸਮੂਹ ਵਿਭਾਗਾਂ/ਕਾਲਜਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਪ੍ਰੀਖਿਆਵਾਂ 11 ਅਪਰੈਲ ਤੋਂ ਆਰੰਭ ਹੋ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਉਹ ਕਾਲਜਾਂ ਦੇ ਪ੍ਰਿੰਸੀਪਲਾਂ, ਮੁਖੀਆਂ ਜਾਂ ਸਬੰਧਤ ਵਿਭਾਗ ਨਾਲ ਸੰਪਰਕ ਕਰਨ।