ਪੱਤਰ ਪ੍ਰੇਰਕ
ਅੰਮ੍ਰਿਤਸਰ, 3 ਨਵੰਬਰ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ ਸੰਗਤ ਸ਼ਮੂਲੀਅਤ ਕਰੇਗੀ। ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਕਰਵਾਏ ਸਮਾਗਮ ਸਮੇਂ ਸੰਗਤ ਦੇ ਨਾਮ ਸੰਦੇਸ਼ ’ਚ ਕਿਹਾ ਕਿ ਬੁੱਢਾ ਦਲ ਵਲੋਂ 14 ਮਾਰਚ 2023 ਨੂੰ ਹੋਣ ਵਾਲੇ ਸ਼ਤਾਬਦੀ ਸਮਾਗਮ ਵਿੱਚ ਸਮੁੱਚਾ ਖਾਲਸਾ ਪੰਥ ਦੀਆਂ ਸਮੂਹ ਸਿੱਖ ਜਥੇਬੰਦੀਆਂ, ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ ਤੇ ਦੱਖਣ ਦੀ ਸੰਗਤ ਵੱਧ ਚੜ੍ਹ ਕੇ ਹਿੱਸਾ ਪਾਵੇ।