DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਬ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ West Bengal ਤੋਂ ਇੱਕ ਗ੍ਰਿਫ਼ਤਾਰ; 300 ਤੋਂ ਵੱਧ Gmail ਖਾਤੇ ਬਰਾਮਦ, ਪਾਕਿਸਤਾਨ ਤੱਕ ਜੁੜੇ ਤਾਰ

ਗ੍ਰਾਫਿਕ ਡਿਜ਼ਾਈਨਰ ਦਾ ਕੰਮ ਕਰਦਾ ਹੈ ਮੁਲਜ਼ਮ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਈ ਸੂਬਿਆਂ ਦੇ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਭੇਜਣ ਦੇ ਦੋਸ਼ ਤਹਿਤ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਪੱਛਮੀ ਬੰਗਾਲ ਤੋਂ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਦੌਰਾਨ ਅੱਜ ਵੀ ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਧਮਾਕੇ ਦੀਆਂ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ।

ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੌਰਵ ਬਿਸਵਾਸ ਉਰਫ਼ ਮਾਈਕਲ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ। ਉਹ ਲਗਪਗ 30 ਸਾਲਾਂ ਦਾ ਹੈ ਅਤੇ 12ਵੀਂ ਜਮਾਤ ਤੱਕ ਪੜ੍ਹਿਆ ਹੋਇਆ ਹੈ। ਉਹ ਗ੍ਰਾਫਿਕ ਡਿਜ਼ਾਈਨਰ ਦਾ ਕੰਮ ਕਰਦਾ ਹੈ।

Advertisement

ਪੁਲੀਸ ਨੇ ਉਸ ਦੇ ਕੋਲੋਂ ਇਸ ਮਾਮਲੇ ਵਿੱਚ ਵਰਤੇ ਗਏ 3 ਸੀ ਪੀ ਯੂ (CPUs), 5 ਕੰਪਿਊਟਰ ਹਾਰਡ ਡਿਸਕਾਂ, 3 ਮੋਬਾਈਲ ਫ਼ੋਨ, 1 ਇੰਟਰਨੈੱਟ ਰਾਊਟਰ ਅਤੇ ਪਾਸਵਰਡ ਤੇ ਰਿਕਵਰੀ ਵੇਰਵਿਆਂ ਸਮੇਤ 300 ਤੋਂ ਵੱਧ ਜੀਮੇਲ (Gmail) ਆਈਡੀ ਅਤੇ 15 ਹੌਟਮੇਲ (Hotmail) ਖਾਤੇ ਬਰਾਮਦ ਕੀਤੇ ਹਨ।

Advertisement

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਡਿਜੀਟਲ ਟ੍ਰੇਲ ਅਤੇ ਤਕਨੀਕੀ ਵਿਸ਼ਲੇਸ਼ਣ ਤੋਂ ਬਾਅਦ ਪੁਲੀਸ ਟੀਮ ਨੇ ਮੁਲਜ਼ਮ ਨੂੰ ਪੱਛਮੀ ਬੰਗਾਲ ਤੱਕ ਟਰੈਕ ਕੀਤਾ, ਜਿਸ ਤੋਂ ਬਾਅਦ ਉਸ ਨੂੰ ਮੌਜੂਦਾ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗੁਜਰਾਤ ਪੁਲੀਸ ਨੇ ਵੀ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੀਤੀ ਗਈ ਜਾਂਚ ਦੌਰਾਨ ਤਕਨੀਕੀ ਵਿਸ਼ਲੇਸ਼ਣ ਤੋਂ ਪੁਸ਼ਟੀ ਹੋਈ ਹੈ ਕਿ ਇਨ੍ਹਾਂ ਈਮੇਲ ਖਾਤਿਆਂ ਦੀ ਵਰਤੋਂ ਅੰਮ੍ਰਿਤਸਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧਮਕੀ ਭਰੇ ਈਮੇਲ ਭੇਜਣ ਲਈ ਕੀਤੀ ਗਈ ਸੀ।

ਜਾਂਚ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਕਿ ਉਹ ਵੱਖ-ਵੱਖ ਫੇਸਬੁੱਕ ਗਰੁੱਪਾਂ ਰਾਹੀਂ ਈਮੇਲ ਖਾਤਿਆਂ ਨੂੰ ਖਰੀਦਣ ਅਤੇ ਵੇਚਣ ਦੇ ਕਾਰੋਬਾਰ ਵਿੱਚ ਸ਼ਾਮਲ ਸੀ। ਲਗਪਗ 300 ਜੀਮੇਲ ਖਾਤੇ ਅਣਪਛਾਤੇ ਵਿਅਕਤੀਆਂ ਤੋਂ ਔਨਲਾਈਨ ਪਲੇਟਫਾਰਮਾਂ ਰਾਹੀਂ ਖਰੀਦੇ ਗਏ ਸਨ, ਜਿਨ੍ਹਾਂ ਵਿੱਚੋਂ 219 ਜੀਮੇਲ ਖਾਤੇ ਵਟਸਐਪ ਰਾਹੀਂ ਬੰਗਲਾਦੇਸ਼ ਵਿੱਚ ਸਥਿਤ ਇੱਕ ਵਿਅਕਤੀ ਨੂੰ ਵੇਚੇ ਗਏ ਸਨ। ਇਨ੍ਹਾਂ ਖਾਤਿਆਂ ਨੂੰ ਖਰੀਦਣ ਅਤੇ ਵੇਚਣ ਦੇ ਲੈਣ-ਦੇਣ ਵਾਸਤੇ ਯੂ ਐੱਸ ਡੀ ਟੀ (USDT) ਕ੍ਰਿਪਟੋਕਰੰਸੀ ਦੀ ਵਰਤੋਂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਈਮੇਲ ਖਾਤਿਆਂ ਨੂੰ ਬਾਅਦ ਵਿੱਚ ਪਾਕਿਸਤਾਨ ਸਥਿਤ ਅਣਪਛਾਤੇ ਵਿਅਕਤੀਆਂ ਨੂੰ ਸਪਲਾਈ ਕੀਤਾ ਗਿਆ ਸੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਇਨ੍ਹਾਂ ਦੀ ਵਰਤੋਂ ਬੰਬ ਧਮਕੀ ਵਾਲੀਆਂ ਈਮੇਲਾਂ ਭੇਜਣ ਅਤੇ ਹੋਰ ਗ਼ੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਲਈ ਕੀਤੀ ਸੀ। ਇਸੇ ਦੌਰਾਨ, ਬੰਗਲਾਦੇਸ਼ ਲਿੰਕ ਸਬੰਧੀ ਵੀ ਸਬੰਧਤ ਏਜੰਸੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਧਮਕੀ ਭਰੇ ਈਮੇਲਾਂ ਦਾ ਉਦੇਸ਼ ਡਰ ਦਾ ਮਾਹੌਲ ਪੈਦਾ ਕਰਨਾ ਅਤੇ ਜਨਤਕ ਸ਼ਾਂਤੀ ਤੇ ਕੌਮੀ ਸੁਰੱਖਿਆ ਨੂੰ ਭੰਗ ਕਰਨਾ ਸੀ। ਪੁਲੀਸ ਵੱਲੋਂ ਇਸ ਸਬੰਧ ਵਿੱਚ ਵੱਖ-ਵੱਖ ਚਾਰ ਕੇਸ ਦਰਜ ਕੀਤੇ ਹੋਏ ਹਨ।

Advertisement
×