ਕਰੋਨਾ ਕਾਰਨ ਅੰਮ੍ਰਿਤਸਰ ’ਚ ਇਕ ਮੌਤ

35 ਨਵੇਂ ਕੇਸ; ਜਲੰਧਰ ’ਚ 49 ਕੇਸਾਂ ਦੀ ਪੁਸ਼ਟੀ

ਕਰੋਨਾ ਕਾਰਨ ਅੰਮ੍ਰਿਤਸਰ ’ਚ ਇਕ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 19 ਅਕਤੂਬਰ

ਕਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹੇ ਵਿਚ ਅੱਜ 35 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ ਅਤੇ ਕਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੇ ਵੇਰਵਿਆਂ ਮੁਤਾਬਕ ਅੱਜ ਕਰੋਨਾ ਕਾਰਨ 50 ਸਾਲਾ ਅਮਰੀਕ ਕੌਰ ਵਾਸੀ ਦਸ਼ਮੇਸ਼ ਨਗਰ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਹੁਣ ਤਕ ਕਰੋਨਾ ਕਾਰਨ 432 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਅੱਜ 35 ਹੋਰ ਨਵੇਂ ਕਰੋਨਾ ਪਾਜੀਟਿਵ ਕੇਸਾਂ ਦੀ ਆਮਦ ਨਾਲ ਜ਼ਿਲੇ ਵਿਚ ਕੁਲ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 11465 ਹੋ ਗਈ ਹੈ। ਜਿਸ ਵਿਚੋਂ 10719 ਠੀਕ ਹੋ ਚੁੱਕੇ ਹਨ ਅਤੇ ਇਸ ਵੇਲੇ 314 ਮਰੀਜ਼ ਜ਼ੇਰੇ ਇਲਾਜ ਹਨ। ਇਸ ਦੌਰਾਨ ਅੱਜ 87 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ।

ਜਲੰਧਰ (ਨਿੱਜੀ ਪੱਤਰ ਪੇ੍ਰਕ): ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ ਕਰੋਨਾ ਜ਼ਿਲ੍ਹੇ ’ਚ ਇੱਕ ਵੀ ਮੌਤ ਨਹੀਂ ਹੋਈ ਜਦਕਿ 59 ਕਰੋਨਾ ਦੇ ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਨੇ ਬੜੇ ਸੁਖ ਦਾ ਸਾਹ ਲਿਆ ਹੈ ਜਦੋਂ ਲੰਮੇ ਅਰਸੇ ਬਾਅਦ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਿਆ ਹੈ। ਜ਼ਿਲ੍ਹੇ ’ਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 14,400 ਦੇ ਕਰੀਬ ਪੁੱਜ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All