DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Online NRI meet: ਪਰਵਾਸੀ ਪੰਜਾਬੀ ਦੀਆਂ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ: ਧਾਲੀਵਾਲ

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਵੱਲੋਂ ਛੇਵੀਂ ਆਨਲਾਈਨ ਐੱਨਆਰਆਈ ਮਿਲਣੀ
  • fb
  • twitter
  • whatsapp
  • whatsapp
featured-img featured-img
ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement
ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 31 ਮਈ

Advertisement

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਅੱਜ ਇਸੇ ਲੜੀ ਵਿੱਚ ਉਨ੍ਹਾਂ ਅੰਮ੍ਰਿਤਸਰ ਵਿੱਚ ਛੇਵੀਂ ਆਨਲਾਈਨ ਐੱਨਆਰਆਈ ਮਿਲਣੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡੀਆਈਜੀ ਪਰਵਾਸੀ ਮਾਮਲੇ ਰਾਜਪਾਲ ਸਿੰਘ ਸੰਧੂ, ਆਈਜੀ ਜਗਜੀਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਅੱਜ ਦੀ ਮਿਲਣੀ ਬਾਰੇ ਜਾਣਕਾਰੀ ਦਿੰਦਿਆਂ ਧਾਲੀਵਾਲ ਨੇ ਦੱਸਿਆ ਕਿ ਅੱਜ ਦੁਨੀਆ ਭਰ ਵਿੱਚੋਂ ਵੱਖ ਵੱਖ ਮਾਧਿਅਮ ਰਾਹੀਂ 123 ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ, ‘‘ਅਸੀਂ ਹਰ ਮਹੀਨੇ ਇਹ ਮਿਲਣੀ ਕਰਦੇ ਹਾਂ। ਜੂਨ ਮਹੀਨੇ ਦੀ ਮਿਲਣੀ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਨਿਬੇੜਾ ਕਰ ਦਿੱਤਾ ਜਾਵੇਗਾ।’’ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਆਏ ਸਨ, ਜਿਨ੍ਹਾਂ ਵਿੱਚੋਂ ਸਿਰਫ਼ 51 ਕੇਸ ਅਦਾਲਤੀ ਮਾਮਲਿਆਂ ਕਾਰਨ ਬਕਾਇਆ ਰਹਿ ਗਏ ਹਨ, ਬਾਕੀ ਸਾਰੇ ਮਸਲਿਆਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਹਰ ਮਸਲਾ ਹਰ ਮਹੀਨੇ ਦੀ ਪਰਵਾਸੀ ਭਾਰਤੀ ਮਿਲਣੀ ਵਿੱਚ ਰੱਖ ਸਕਦੇ ਹਨ।

Advertisement
×