ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਜੁਲਾਈ
ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਮੈਡੀਕਲ ਕਾਲਜ ਵਿੱਚ ਵੁਆਈਸ ਆਫ ਅੰਮ੍ਰਿਤਸਰ ਦੀ ਸੰਸਥਾ ਦੇ ਸਹਿਯੋਗ ਨਾਲ ਕਰੋਨਾ ਦੀ ਜੰਗ ਵਿਚ ਸ਼ਹੀਦ ਹੋਏ ਡਾਕਟਰਾਂ ਦੀ ਯਾਦ ਵਿਚ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਵਾਤਾਵਰਨ ਨੂੰ ਸਾਫ਼ ਰੱਖਣ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ ਅਤੇ ਕਈ ਡਾਕਟਰ ਇਸ ਲੜਾਈ ਵਿਚ ਸ਼ਹੀਦ ਹੋਏ ਹਨ। ਇਸ ਮੌਕੇ ਸੰਸਥਾ ਦੀ ਸਕੱਤਰ ਰਾਖੀ ਸਹਿਗਲ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਇਸ ਸਾਲ ਦੇ ਅੰਤ ਤੱਕ 10 ਹਜ਼ਾਰ ਤੋਂ ਵੱਧ ਪੌਦੇ ਲਾਉਣ ਦਾ ਟੀਚਾ ਹੈ।