DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Operation Blue Star: ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ

ਸਿੱਖ ਜਥੇਬੰਦੀ ਦਲ ਖ਼ਾਲਸਾ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਦੇ ਰੋਹ ਅਤੇ ਰੋਸ ਵਜੋਂ ਦਿੱਤਾ ਗਿਆ ਹੈ।...

  • fb
  • twitter
  • whatsapp
  • whatsapp
Advertisement

ਸਿੱਖ ਜਥੇਬੰਦੀ ਦਲ ਖ਼ਾਲਸਾ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਦੇ ਰੋਹ ਅਤੇ ਰੋਸ ਵਜੋਂ ਦਿੱਤਾ ਗਿਆ ਹੈ। ਇਸ ਹਮਲੇ ਦੀ 42ਵੀਂ ਵਰ੍ਹੇਗੰਢ ਦੇ ਸਬੰਧ ਵਿੱਚ, ਜਥੇਬੰਦੀ ਵੱਲੋਂ 5 ਜੂਨ ਦੀ ਸ਼ਾਮ ਨੂੰ ਇੱਕ 'ਘੱਲੂਘਾਰਾ ਯਾਦਗਾਰੀ ਮਾਰਚ' ਵੀ ਕੱਢਿਆ ਜਾਵੇਗਾ। ਇਹ ਮਾਰਚ ਸ਼ਹਿਰ ਦੇ ਪ੍ਰਮੁੱਖ ਹਿੱਸਿਆਂ ਵਿੱਚੋਂ ਲੰਘਦਾ ਹੋਇਆ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।

ਪਾਰਟੀ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਬੇਹੁਰਮਤੀ, ਨਿਰਦੋਸ਼ਾਂ ਦੇ ਕਤਲੇਆਮ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖ਼ਜ਼ਾਨੇ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਦੌਰਾਨ ਨਿਰਦੋਸ਼ਾਂ ਦਾ ਖ਼ੂਨ ਇਸੇ ਧਰਤੀ ਉੱਤੇ ਡੁੱਲ੍ਹਿਆ ਸੀ, ਇਸ ਲਈ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।

Advertisement

ਉਨ੍ਹਾਂ ਕਿਹਾ ਕਿ ਇਸ ਦੌਰਾਨ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ ਅਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਨੂੰ ਸਿੱਖ ਪੀੜ ਨਾਲ ਆਪਣੀ ਸਾਂਝ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਹਕੂਮਤ ਵੱਲੋਂ ਕੀਤੇ ਇਸ ਹਮਲੇ ਦੀ ਪੀੜ ਸੱਜਰੀ ਹੈ ਅਤੇ ਜ਼ਖ਼ਮ ਹਰੇ ਹਨ।

Advertisement

ਉਨ੍ਹਾਂ ਦੱਸਿਆ ਕਿ ਬੰਦ ਪ੍ਰਤੀ ਲੋਕਾਂ ਵਿੱਚ ਚੇਤਨਤਾ ਪੈਦਾ ਕਰਨ ਅਤੇ ਉਨ੍ਹਾਂ ਦਾ ਸਹਿਯੋਗ ਲੈਣ ਦੇ ਮੰਤਵ ਨਾਲ ਦਲ ਖ਼ਾਲਸਾ ਵੱਲੋਂ ਇਸ ਸਬੰਧੀ ਜਨਤਕ ਮੁਹਿੰਮ ਦੀ ਸ਼ੁਰੂਆਤ 1 ਜੂਨ ਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿੱਚ ਪੋਸਟਰ ਅਤੇ ਪੈਂਫ਼ਲੇਟ ਵੰਡੇ ਜਾਣਗੇ, ਤਾਂ ਜੋ ਲੋਕਾਂ ਨੂੰ ਬੰਦ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

Advertisement
×