ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ

ਅੰਮ੍ਰਿਤਸਰ ਵਿੱਚ ਜਾਣਕਾਰੀ ਦਿੰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਖਾਲਿਸਤਾਨ ਦੇ ਨਾਂ ’ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਨਾਲ ਸੂਬੇ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਇੱਥੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜਥੇਬੰਦੀ ਦੇ ਕਾਰਜਸ਼ੈਲੀ ਬਾਰੇ ਚਰਚਾ ਕੀਤੀ ਗਈ। ਮੀਟਿੰਗ ’ਚ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਤੇ ਭਾਈ ਮੇਜਰ ਸਿੰਘ ਖਾਲਸਾ ਵੀ ਸ਼ਾਮਲ ਹੋਏ।

ਭਾਈ ਡੋਡ ਨੇ ਕਿਹਾ ਕਿ ਫੈਡਰੇਸ਼ਨ ਸਿੱਖ ਕੌਮ ਦੀ ਆਜ਼ਾਦੀ, ਖਾਲਸਾਈ ਬੋਲਬਾਲੇ ਦੇ ਸੰਕਲਪ ਨੂੰ ਪੂਰਾ ਕਰਨ ਤੇ ਪੰਥ ਦੀ ਚੜ੍ਹਦੀ ਕਲਾ ਲਈ ਸੰਘਰਸ਼ ਨੂੰ ਤੇਜ਼ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਰਾਜਸੀ ਲੀਡਰਸ਼ਿਪ ਨੇ ਪੰਥ ਦੇ ਮਾਣ-ਸਨਮਾਨ ਨੂੰ ਹਿੰਦੂਤਵੀ ਤਾਕਤਾਂ ਦੇ ਪ੍ਰਭਾਵ ਹੇਠ ਢਾਹ ਲਾਈ ਹੈ। ਉਹ ਨੰਦਪੁਰ ਦੇ ਮਤੇ ਨੂੰ ਵਿਸਾਰ ਚੁੱਕੇ ਹਨ, ਜਿਸ ਨੂੰ ਲੈ ਕੇ ਲਗਾਏ ਗਏ ਧਰਮ ਯੁੱਧ ਮੋਰਚੇ ’ਚ ਹਜ਼ਾਰਾਂ ਨੌਜਵਾਨਾਂ ਦੀ ਜਾਨ ਗਈ ਸੀ। ਫੈਡਰੇਸ਼ਨ ਆਗੂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਖਾਲਿਸਤਾਨ ਦੇ ਨਾਂ ਤੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਬਣਾ ਕੇ ਜੇਲ੍ਹਾਂ ’ਚ ਬੰਦ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰੇ। ਉਨ੍ਹਾਂ ਨੇ ਸਜ਼ਾਵਾਂ ਭੁਗਤ ਚੁਕੇ ਸਿੱਖਾਂ ਨੌਜਵਾਨਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

ਇਸ ਮੌਕੇ ਸਕੱਤਰ ਜਨਰਲ ਭਾਈ ਗਗਨਦੀਪ ਸਿੰਘ, ਭਾਈ ਹਰਜਿੰਦਰ ਸਿੰਘ ਜਿੰਦਾ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਫੈਡਰੇਸ਼ਨ ਦੀਆਂ ਇਕਾਈਆਂ ਸਥਾਪਤ ਕਰਨ ਦਾ ਐਲਾਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All