ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰੇ ਸਾਹਮਣਿਓਂ ਨਾਜਾਇਜ਼ ਉਸਾਰੀ ਢਾਹੁਣ ਦੇ ਹੁਕਮ

ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਮੌਕੇ ’ਤੇ ਕੰਮ ਬੰਦ ਕਰਵਾਇਆ; ਸਖ਼ਤ ਕਾਰਵਾਈ ਦੀ ਚਿਤਾਵਨੀ
ਨਗਰ ਨਿਗਮ ਦੀ ਜਾਇਦਾਦ ’ਤੇ ਹੋਏ ਨਾਜਾਇਜ਼ ਕਬਜ਼ੇ ਬਾਰੇ ਦੱਸਦੇ ਹੋਏ ਅਧਿਕਾਰੀ।
Advertisement

ਜਸਬੀਰ ਸਿੰਘ ਸੱਗੂ

ਅੰਮ੍ਰਿਤਸਰ, 4 ਜੂਨ

Advertisement

ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸਰਕਾਰੀ ਥਾਂ ’ਤੇ ਕਿਸੇ ਸੰਸਥਾ ਵੱਲੋਂ ਨਾਜਾਇਜ਼ ਕਬਜ਼ਾ ਕਰਨ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ’ਤੇ ਉਨ੍ਹਾਂ ਇਸ ਉਸਾਰੀ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਵੱਲੋਂ ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਅਨੁਸਾਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਜੈਇੰਦਰ ਸਿੰਘ ਨੇ ਨਿੱਜੀ ਤੌਰ ’ਤੇ ਜਾ ਕੇ ਮੌਕਾ ਦੇਖਿਆ ਅਤੇ ਸਖਤ ਚਿਤਾਵਨੀ ਦੇ ਕੇ ਕੰਮ ਬੰਦ ਕਰਵਾ ਦਿੱਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਅਤੇ ਅਸਟੇਟ ਅਫਸਰ ਧਰਮਿੰਦਰਜੀਤ ਵੀ ਨਾਲ ਹਾਜ਼ਰ ਸਨ।

ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਗਰ ਨਿਗਮ ਕਮਿਸ਼ਨਰ ਵੱਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸਰਕਾਰੀ ਥਾਂ ’ਤੇ ਕਿਸੇ ਸੰਸਥਾ ਵੱਲੋਂ ਨਾਜਾਇਜ਼ ਕਬਜ਼ਾ ਕਰਨ ਦੀ ਸ਼ਿਕਾਇਤ ਦਾ ਮੁਆਇਨਾ ਕਰਨ ਦੇ ਹੁਕਮ ਪ੍ਰਾਪਤ ਹੋਣ ’ਤੇ ਪਤਾ ਲੱਗਾ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਜੋ ਨਗਰ ਨਿਗਮ ਦੀ ਸਰਕਾਰੀ ਜਾਇਦਾਦ ਹੈ, ਉਸ ਦੇ ਨਾਲ ਹੀ ਇੱਕ ਸੰਸਥਾ ਵੱਲੋਂ ਬਿਲਡਿੰਗ ਦੀ ਉਸਾਰੀ ਦੌਰਾਨ ਪੌੜੀਆਂ ਸਰਕਾਰੀ ਇਮਾਰਤ ਵਾਲੇ ਪਾਸੇ ਬਣਾ ਲਈਆਂ ਹਨ, ਜੋ ਕਿ ਕਾਨੂੰਨ ਦੇ ਵਿਰੁੱਧ ਹੈ।

ਉਨ੍ਹਾਂ ਕਿਹਾ ਕਿ ਮੌਕੇ ’ਤੇ ਮੌਜੂਦ ਵਿਅਕਤੀਆਂ ਕੋਲੋਂ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਇਹ ਇਮਾਰਤ ਧਾਰਮਿਕ ਸੰਸਥਾ ਵਲੋਂ ਉਸਾਰੀ ਗਈ ਹੈ, ਜੋ ਕਿ ਕਾਨੂੰਨ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਅਸਟੇਟ ਅਫਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਧਾਰਮਿਕ ਸੰਸਥਾ ਨੇ ਇਹ ਇਮਾਰਤ ਸਰਕਾਰੀ ਥਾਂ ’ਤੇ ਕਬਜ਼ਾ ਕਰਕੇ ਨਾਜਾਇਜ਼ ਉਸਾਰੀ ਹੈ।

ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਮੌਕੇ ’ਤੇ ਕੰਮ ਰੁਕਵਾ ਦਿੱਤਾ ਹੈ ਅਤੇ ਸਰਕਾਰੀ ਥਾਂ ਵਾਲੇ ਪਾਸੇ ਕੱਢੀਆਂ ਪੌੜੀਆਂ ਨੂੰ ਤੁਰੰਤ ਢਾਹੁਣ ਦੇ ਹੁਕਮ ਵੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੋਈ ਨਾਜਾਇਜ਼ ਉਸਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਸਰਕਾਰੀ ਥਾਂ ਤੇ ਕੋਈ ਨਾਜਾਇਜ਼ ਕਬਜ਼ਾ ਹੋਣ ਦਿੱਤਾ ਜਾਵੇਗਾ।

Advertisement
Show comments