ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ

ਕੂੜਾ ਇਕੱਠਾ ਕਰਨ ਵਾਲੀ ਟਰਾਲੀ ’ਚੋਂ ‘ਗੁਟਕਾ ਸਾਹਿਬ’ ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਪੰਨੇ ਮਿਲੇ, ਰੋਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ,14 ਜੁਲਾਈ ਇੱਥੋਂ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜਾ ਇਕੱਠਾ ਕਰਨ ਵਾਲੀ ਟਰਾਲੀ ’ਚੋਂ ਸੋਮਾਵਰ ਨੂੰ 'ਗੁਟਕਾ ਸਾਹਿਬ' ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਪੰਨੇ ਮਿਲਣ ਤੋਂ ਬਾਅਦ ਸਿੱਖ ਸਗੰਠਨਾ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ...

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ,14 ਜੁਲਾਈ

ਇੱਥੋਂ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜਾ ਇਕੱਠਾ ਕਰਨ ਵਾਲੀ ਟਰਾਲੀ ’ਚੋਂ ਸੋਮਾਵਰ ਨੂੰ 'ਗੁਟਕਾ ਸਾਹਿਬ' ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਪੰਨੇ ਮਿਲਣ ਤੋਂ ਬਾਅਦ ਸਿੱਖ ਸਗੰਠਨਾ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਧਰ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਇਸ ਸਬੰਧ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੇ ਕਾਰਨ ਸਿੱਖ ਸੰਗਠਨਾਂ ਵਿਚ ਰੋਸ ਦਾ ਲਹਿਰ ਹੈ ਅਤੇ ਉਨ੍ਹਾਂ ਨੇ ਕੂੜੇ ਦੇ ਢੇਰ ਵਿੱਚ ਇਹ ਪੰਨੇ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰਣਜੀਤ ਐਵੇਨਿਊ ਪੁਲੀਸ ਸਟੇਸ਼ਨ ਦੇ ਐੱਸਐੱਚਓ ਰੌਬਿਨ ਹੰਸ ਨੇ ਕਿਹਾ ਕਿ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਹੋਰ ਜਾਂਚ ਜਾਰੀ ਹੈ।

ਇਹ ਘਟਨਾ ਉਸ ਵੇਲੇ ਸਾਹਮਣੇ ਆਈ, ਜਦੋਂ ਕੂੜਾ ਇਕੱਠਾ ਕਰਨ ਵਾਲੀ ਟਰਾਲੀ ਦੇ ਡਰਾਈਵਰ ਨੂੰ ਕੂੜੇ ਵਿੱਚ ਗੁਟਕਾ ਸਾਹਿਬ ਮਿਲਿਆ। ਉਨ੍ਹਾਂ ਨੇ ਇਸ ਨੂੰ ਇੱਕ ਗੁਰਦੁਆਰਾ ਸਾਹਿਬ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ। ਆਲ ਇੰਡੀਆ ਸਤਿਕਾਰ ਕਮੇਟੀ ਸਮੇਤ ਸਿੱਖ ਸੰਗਠਨਾਂ ਨੇ ਇਸਨੂੰ ਬੇਦਅਬੀ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲੀਸ ਕੂੜੇ ਵਿੱਚ ਧਾਰਮਿਕ ਗ੍ਰੰਥਾਂ ਦੇ ਪੰਨਿਆ ਨੂੰ ਸੁੱਟਣ ਵਾਲੇ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਅਸਫਲ ਰਹੀ ਤਾਂ ਰੋਸ ਪ੍ਰਗਟ ਕੀਤਾ ਜਾਵੇਗਾ। ਇਹ ਸਮਾਜ ਵਿੱਚ ਤਣਾਅ ਪੈਦਾ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ । ਉਨ੍ਹਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।

ਥਾਣਾ ਮੁੱਖੀ ਰੌਬਿਨ ਹੰਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।