DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨ ਅਦਾਲਤ ਵੱਲੋਂ ਪੁਲੀਸ ਨੂੰ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਨਾ ਕਰਨ ਦੇ ਹੁਕਮ

ਵਾਹਗਾ ਸਰਹੱਦ ਰਾਹੀਂ ਸਿੱਖ ਸ਼ਰਧਾਲੂਆਂ ਨਾਲ ਗੲੀ ਅੌਰਤ ਪਾਕਿਸਤਾਨ ’ਚ ਹੋ ਗੲੀ ਸੀ ਲਾਪਤਾ; ਪਾਕਿਸਤਾਨ ਦੇ ਮੁਸਲਿਮ ਵਿਅਕਤੀ ਨਾਲ ਕਰਵਾੲਿਆ ਸੀ ਨਿਕਾਹ

  • fb
  • twitter
  • whatsapp
  • whatsapp
Advertisement

ਪਾਕਿਸਤਾਨ ਦੀ ਹਾਈ ਕੋਰਟ ਨੇ ਅੱਜ ਪੁਲੀਸ ਨੂੰ ਹੁਕਮ ਦਿੱਤਾ ਕਿ ਉਹ ਇੱਕ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ। ਇਸ ਔਰਤ ਨੇ ਇਸਲਾਮ ਧਰਮ ਅਪਣਾ ਕੇ ਇੱਥੋਂ ਦੇ ਇਕ ਸਥਾਨਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਸੀ। ਇਹ ਔਰਤ ਇਸ ਮੁਸਲਿਮ ਵਿਅਕਤੀ ਨੂੰ ਸੋਸ਼ਲ ਮੀਡੀਆ ਜ਼ਰੀਏ ਮਿਲੀ ਸੀ।

ਦੱਸਣਾ ਬਣਦਾ ਹੈ ਕਿ 48 ਸਾਲਾ ਸਰਬਜੀਤ ਕੌਰ ਉਨ੍ਹਾਂ 2,000 ਸਿੱਖ ਸ਼ਰਧਾਲੂਆਂ ਵਿੱਚੋਂ ਇੱਕ ਸੀ ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਆਏ ਸਨ। ਇਹ ਸ਼ਰਧਾਲੂ 13 ਨਵੰਬਰ ਨੂੰ ਪਰਤ ਆਏ ਸਨ ਪਰ ਸਰਬਜੀਤ ਕੌਰ ਲਾਪਤਾ ਹੋ ਗਈ ਸੀ।

Advertisement

ਲਾਹੌਰ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਬਾਅਦ ਵਿੱਚ ਕਿਹਾ ਕਿ ਸਰਬਜੀਤ ਕੌਰ ਨੇ 4 ਨਵੰਬਰ ਨੂੰ ਪਾਕਿਸਤਾਨ ਪਹੁੰਚਣ ਤੋਂ ਇੱਕ ਦਿਨ ਬਾਅਦ ਲਾਹੌਰ ਤੋਂ ਲਗਪਗ 50 ਕਿਲੋਮੀਟਰ ਦੂਰ ਸ਼ੇਖੂਪੁਰਾ ਜ਼ਿਲ੍ਹੇ ਦੇ ਨਾਸਿਰ ਹੁਸੈਨ ਨਾਲ ਨਿਕਾਹ ਕਰਵਾ ਲਿਆ ਸੀ। ਜਦੋਂ ਸ਼ਰਧਾਲੂ ਨਨਕਾਣਾ ਸਾਹਿਬ ਗਏ ਸਨ ਤਾਂ ਸਰਬਜੀਤ ਕੌਰ ਸ਼ਰਧਾਲੂਆਂ ਨੂੰ ਛੱਡ ਕੇ ਹੁਸੈਨ ਨਾਲ ਸ਼ੇਖੂਪੁਰਾ ਪਹੁੰਚ ਗਈ ਸੀ।

Advertisement

ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਨੇ ਲਾਹੌਰ ਹਾਈ ਕੋਰਟ ਵਿੱਚ ਅੱਜ ਇੱਕ ਪਟੀਸ਼ਨ ਦਾਇਰ ਕੀਤੀ ਜਿਸ ਵਿੱਚ ਸ਼ਿਕਾਇਤ ਕੀਤੀ ਗਈ ਕਿ ਪੁਲੀਸ ਨੇ ਸ਼ੇਖੂਪੁਰਾ ਦੇ ਫਾਰੂਖਾਬਾਦ ਵਿੱਚ ਉਨ੍ਹਾਂ ਦੇ ਘਰ ’ਤੇ ਗੈਰ-ਕਾਨੂੰਨੀ ਢੰਗ ਨਾਲ ਛਾਪਾ ਮਾਰਿਆ ਹੈ ਅਤੇ ਉਨ੍ਹਾਂ ’ਤੇ ਨਿਕਾਹ ਨੂੰ ਸਮਾਪਤ ਕਰਨ ਲਈ ਦਬਾਅ ਪਾਇਆ।

ਇਸ ਤੋਂ ਬਾਅਦ ਲਾਹੌਰ ਹਾਈ ਕੋਰਟ ਦੇ ਜਸਟਿਸ ਫਾਰੂਖ ਹੈਦਰ ਨੇ ਪੁਲੀਸ ਨੂੰ ਪਟੀਸ਼ਨਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ ਦਾ ਹੁਕਮ ਦਿੱਤਾ। ਸਰਬਜੀਤ ਕੌਰ ਨੇ ਪਟੀਸ਼ਨ ਦਾਖਲ ਕਰ ਕੇ ਕਿਹਾ ਕਿ ਇੱਕ ਪੁਲੀਸ ਅਧਿਕਾਰੀ ਨੇ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਅਤੇ ਉਨ੍ਹਾਂ ਨੂੰ ਵਿਆਹ ਤੋੜਨ ਲਈ ਮਜਬੂਰ ਕੀਤਾ। ਉਸ ਨੇ ਕਿਹਾ ਕਿ ਉਸ ਦਾ ਪਤੀ ਪਾਕਿਸਤਾਨ ਦਾ ਨਾਗਰਿਕ ਹੈ ਅਤੇ ਉਸ ਨੇ ਆਪਣਾ ਵੀਜ਼ਾ ਵਧਾਉਣ ਅਤੇ ਪਾਕਿਸਤਾਨੀ ਨਾਗਰਿਕਤਾ ਹਾਸਲ ਕਰਨ ਲਈ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਵਿੱਚ ਉਸ ਨੇ ਕਿਹਾ ਕਿ ਉਹ ਫੇਸਬੁੱਕ ਰਾਹੀਂ ਪਿਛਲੇ ਨੌਂ ਸਾਲਾਂ ਤੋਂ ਹੁਸੈਨ ਦੇ ਸੰਪਰਕ ਵਿਚ ਸੀ।

ਸਰਬਜੀਤ ਕੌਰ ਨੇ ਕਿਹਾ, ‘ਮੈਂ ਤਲਾਕਸ਼ੁਦਾ ਹਾਂ ਅਤੇ ਹੁਸੈਨ ਨਾਲ ਵਿਆਹ ਕਰਨਾ ਚਾਹੁੰਦੀ ਸੀ। ਇਸ ਲਈ, ਮੈਂ ਇੱਥੇ ਇਸ ਉਦੇਸ਼ ਲਈ ਆਈ ਹਾਂ। ਮੈਨੂੰ ਅਤੇ ਮੇਰੇ ਪਤੀ ਨੂੰ ਪੁਲੀਸ ਅਤੇ ਹੋਰ ਲੋਕਾਂ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਬਜੀਤ ਕੌਰ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਮਾਨੀਪੁਰ ਪਿੰਡ ਦੀ ਰਹਿਣ ਵਾਲੀ ਹੈ।

ਪੰਜਾਬ ਪੁਲੀਸ ਵਲੋਂ ਉਸ ਦੇ ਲਾਪਤਾ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਸਰਬਜੀਤ ਕੌਰ ਦਾ ਪਤੀ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਉਸ ਦੇ ਦੋ ਪੁੱਤਰ ਹਨ। ਪੀਟੀਆਈ

Advertisement
×