Pakistan double murder: ਗੁਰਦੁਆਰੇ 'ਚ ਜੋੜੇ ਦੇ ਕਤਲ 'ਤੇ ਗਿਆਨੀ ਰਘਬੀਰ ਸਿੰਘ ਵੱਲੋਂ ਦੋਸ਼ੀਆਂ ਨੂੰ ਪੰਥ ਚੋਂ ਖਾਰਜ ਕਰਨ ਦੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵਾਇਰਲ ਹੋਈ ਇੱਕ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵਾਇਰਲ ਹੋਈ ਇੱਕ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਗੁਰੂ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਪਾਕਿਸਤਾਨ ਵਿਖੇ ਇੱਕ ਵਿਆਹ ਸਮਾਗਮ ਚੱਲ ਰਿਹਾ ਹੈ ਅਤੇ ਉਸ ਵਿੱਚ ਲਾਵਾਂ ਲੈਣ ਸਮੇਂ ਵਿਅਕਤੀ ਵੱਲੋਂ ਆਪਣੇ ਕੁੱਤੇ ਨੂੰ ਵੀ ਨਾਲ ਹੀ ਫੇਰੇ ਦੁਆਏ ਜਾ ਰਹੇ ਹਨ। ਉਸ ਨੇ ਕੁੱਤੇ ਦਾ ਪਟਾ ਫੜਿਆ ਹੋਇਆ ਹੈ ਅਤੇ ਕੁੱਤਾ ਵੀ ਨਾਲ ਹੀ ਉਸ ਦੇ ਲਾਵਾਂ ਸਮੇਂ ਫੇਰੇ ਲੈ ਰਿਹਾ ਹੈ। ਉਨ੍ਹਾਂ ਆਖਿਆ ਕਿ ਇਹ ਮਰਿਆਦਾ ਦੀ ਘੋਰ ਉਲੰਘਣਾ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪਤਾ ਲਗਾਏ ਕਿ ਇਹ ਪਾਕਿਸਤਾਨ ਵਿਖੇ ਕਿਸ ਸਥਾਨ ਤੇ ਅਜਿਹਾ ਕੀਤਾ ਗਿਆ, ਅਜਿਹਾ ਕਰਨ ਵਾਲੇ ਲੋਕ ਕੌਣ ਸਨ ਅਤੇ ਇਸ ਮੌਕੇ ਗ੍ਰੰਥੀ ਤੇ ਪਾਠੀ ਸਿੰਘ ਕੌਣ ਸਨ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹਨਾਂ ਸਾਰੇ ਵਿਅਕਤੀਆਂ ਦੇ ਖ਼ਿਲਾਫ਼ ਸਾਰੀ ਉਮਰ ਪੰਥ ਚੋਂ ਖਾਰਜ ਕਰਨ ਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੂਜੇ ਪਾਸੇ, ਪਾਕਿਸਤਾਨ ਦੇ ਖੈਬਰ ਪਖਤੂਨਵਾ ਇਲਾਕੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਪਤੀ-ਪਤਨੀ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀ ਵਿਅਕਤੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ। ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਕਿਸਤਾਨ ਵਿੱਚ ਰਹਿਣ ਵਾਲੇ ਘੱਟ ਗਿਣਤੀ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਗੁਰਦੁਆਰੇ ਦੇ ਅੰਦਰ ਸ਼ਰਧਾਲੂ ਪਤੀ-ਪਤਨੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ। ਉਨ੍ਹਾਂ ਇਸ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਅਤੇ ਕੂਟਨੀਤਕ ਚੈਨਲਾਂ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਵਿੱਚ ਵਸਦੇ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।
