ਪਾਕਿਸਤਾਨ ਰੇਲ ਹਾਦਸਾ: ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਲੀ ਮਦਦ ਦੇਣ ਦਾ ਐਲਾਨ

ਪਾਕਿਸਤਾਨ ਰੇਲ ਹਾਦਸਾ: ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਲੀ ਮਦਦ ਦੇਣ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਜੁਲਾਈ

ਪਾਕਿਸਤਾਨ ਵਿੱਚ ਹੋਏ ਰੇਲ ਹਾਦਸੇ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਮਾਇਕ ਮਦਦ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਇਹ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਤੋਂ ਵਾਪਸ ਜਾ ਰਹੇ ਸਨ ਕਿ ਹਾਦਸੇ ਦਾ ਸ਼ਿਕਾਰ ਹੋ ਗਏ। ਸ਼੍ਰੋਮਣੀ ਕਮੇਟੀ ਅਜਿਹੇ ਦੁਖਦਾਈ ਸਮੇਂ ਪੀੜਤ ਸਿੱਖ ਪਰਿਵਾਰਾਂ ਨਾਲ ਖੜੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਭੇਜਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All