DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pakistani Sikh Pilgrims: 40 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗੁਰਦੁਆਰਾ ਗੋਬਿੰਦ ਘਾਟ ਪੁੱਜਾ

ਕਈ ਰੁਕਾਵਟਾਂ ਤੋਂ ਬਾਅਦ ਭਾਰਤ ਪਹੁੰਚੇ ਸ਼ਰਧਾਲੂ

  • fb
  • twitter
  • whatsapp
  • whatsapp
featured-img featured-img
40 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗੁਰਦੁਆਰਾ ਗੋਬਿੰਦ ਘਾਟ ਪੁੱਜਾ
Advertisement

ਪਾਕਿਸਤਾਨ ਵਿੱਚ ਕਈ ਵਾਰ ਰੋਕੇ ਗਏ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਗੁਰਦੁਆਰਾ ਗੋਬਿੰਦ ਘਾਟ ਪੁੱਜ ਗਿਆ, ਜਿੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਜੱਥੇ ਦੇ ਮੁਖੀ ਭੁਪਿੰਦਰ ਸਿੰਘ ਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ ਗਿਆ।

ਹੇਮਕੁੰਟ ਸਾਹਿਬ ਯਾਤਰਾ ’ਤੇ ਪੁੱਜੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੀ ਗਿਣਤੀ ਲਗਭਗ 40 ਹੈ, ਜਿਨ੍ਹਾਂ ਵਿੱਚ 15 ਮਰਦ, 15 ਔਰਤਾਂ ਅਤੇ 10 ਬੱਚੇ ਸ਼ਾਮਿਲ ਹਨ। ਇਹ ਸਾਰੇ ਸ਼ਾਰਜਾਹ ਰਸਤੇ ਭਾਰਤ ਵਿੱਚ ਦਿੱਲੀ ਪੁੱਜੇ ਸਨ, ਜਿੱਥੋਂ ਅੱਜ ਗੁਰਦੁਆਰਾ ਗੋਬਿੰਦ ਘਾਟ ਪੁੱਜੇ ਹਨ।

Advertisement

ਦੱਸਣਯੋਗ ਹੈ ਕਿ ਲਗਭਗ 100 ਪਾਕਿਸਤਾਨੀ ਸ਼ਰਧਾਲੂਆਂ ਨੂੰ ਭਾਰਤ ਵਿੱਚ ਗੁਰੂ ਧਾਮਾਂ ਦੇ ਦਰਸ਼ਨਾਂ ਵਾਸਤੇ ਵੀਜ਼ੇ ਦਿੱਤੇ ਗਏ ਸਨ। ਪਰ ਇਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਅਟਾਰੀ-ਵਾਘਾ ਸਰਹੱਦ ਰਸਤੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਇਨ੍ਹਾਂ ਵੱਲੋਂ ਹਵਾਈ ਮਾਰਗ ਰਾਹੀਂ ਭਾਰਤ ਆਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ, ਪਰ ਕੁਝ ਸ਼ਰਧਾਲੂਆਂ ਕੋਲ ਵਾਪਸੀ ਦੀਆਂ ਟਿਕਟਾਂ/ਕਾਗਜ਼ਾਤ ਦੀ ਘਾਟ ਹੋਣ ਕਾਰਨ ਇਨ੍ਹਾਂ ਨੂੰ ਮੁੜ ਪਾਕਿਸਤਾਨ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਸੀ। ਉਸ ਵੇਲੇ ਇਨ੍ਹਾਂ ਨੂੰ ਇੱਕ ਮਹੀਨੇ ਦਾ ਵੀਜ਼ਾ ਮਿਲਿਆ ਸੀ।

Advertisement

ਲਗਭਗ 100 ਸ਼ਰਧਾਲੂਆਂ ਵਿੱਚੋਂ ਸਿਰਫ਼ 40 ਸ਼ਰਧਾਲੂ ਬੀਤੇ ਕੱਲ੍ਹ ਭਾਰਤ ਪੁੱਜੇ ਸਨ। ਉਨ੍ਹਾਂ ਵੱਲੋਂ ਪਹਿਲਾਂ ਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦਾ ਪ੍ਰੋਗਰਾਮ ਸੀ।

ਪ੍ਰਬੰਧਕੀ ਟਰੱਸਟ ਦੇ ਸੀਈਓ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਹ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋ ਗਏ ਹਨ। ਇੱਥੋਂ ਉਨ੍ਹਾਂ ਨੂੰ ਪੁਲੀਸ ਸੁਰੱਖਿਆ ਵੀ ਮੁਹੱਈਆ ਕੀਤੀ ਗਈ ਹੈ, ਜਿਸ ਦੀ ਨਿਗਰਾਨੀ ਹੇਠ ਉਹ ਗੁਰਦੁਆਰਾ ਗੋਬਿੰਦ ਧਾਮ ਪੁੱਜਣਗੇ ਅਤੇ ਭਲਕੇ ਯਾਤਰਾ ਦੇ ਆਖ਼ਰੀ ਦਿਨ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ।

Advertisement
×