DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਕਿਸਤਾਨੀ ਸਿੱਖਾਂ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਆਉਣ ਦੀ ਦਿੱਤੀ ਜਾਵੇ ਇਜਾਜ਼ਤ: ਤਰਲੋਚਨ ਸਿੰਘ

ਸਾਬਕਾ ਸੰਸਦ ਮੈਂਬਰ ਨੇ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸਰਹੱਦ ਖੋਲ੍ਹਣ ਦੀ ਕੀਤੀ ਅਪੀਲ

  • fb
  • twitter
  • whatsapp
  • whatsapp
featured-img featured-img
ਤਰਲੋਚਨ ਸਿੰਘ। ਫਾਈਲ ਫੋਟੋ
Advertisement

ਸਾਬਕਾ ਸੰਸਦ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤਰਲੋਚਨ ਸਿੰਘ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਭਾਰਤ ਵਿਚਲੇ ਗੁਰੂ-ਧਾਮਾਂ ਦੀ ਯਾਤਰਾ ਵਾਸਤੇ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਵਿੱਚ ਆਉਣ ਤੋਂ ਰੋਕਿਆ ਨਾ ਜਾਵੇ।

ਉਨ੍ਹਾਂ ਇਸ ਸਬੰਧ ਵਿੱਚ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਕੁਝ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪਾਕਿਸਤਾਨ ਸਰਕਾਰ ਨੇ ਆਪਣੇ ਹੀ ਨਾਗਰਿਕਾਂ, ਸਿੱਖ ਸ਼ਰਧਾਲੂਆਂ ਦੇ ਇੱਕ ਗਰੁੱਪ ਨੂੰ ਵਾਹਗਾ ਬਾਰਡਰ ਰਾਹੀਂ ਭਾਰਤ ਵਿੱਚ ਸਿੱਖ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਉਨ੍ਹਾਂ ਆਖਿਆ ਕਿ ਜਦੋਂ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਸਾਲ ਵਿੱਚ ਕਈ ਵਾਰ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵਾਹਗਾ-ਅਟਾਰੀ ਸਰਹੱਦ ਰਸਤੇ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਪਾਕਿਸਤਾਨ ਵਿੱਚ ਸਥਾਈ ਤੌਰ ’ਤੇ ਰਹਿਣ ਵਾਲੇ ਸਿੱਖਾਂ ਨੂੰ ਇਹ ਸਹੂਲਤ ਕਿਉਂ ਨਹੀਂ ਦਿੱਤੀ ਜਾਂਦੀ? ਪਾਕਿਸਤਾਨ ਵਿੱਚਲੇ ਸ਼ਰਧਾਲੂ ਸਿੱਖਾਂ ਨੂੰ ਇਸ ਧਾਰਮਿਕ ਯਾਤਰਾ ਲਈ ਭਾਰੀ ਪੈਸਾ ਖ਼ਰਚ ਕਰਕੇ ਹਵਾਈ ਯਾਤਰਾ ਕਰਨੀ ਪੈਂਦੀ ਹੈ।

Advertisement

ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਨੂੰ ਗ਼ਲਤੀ ਦੱਸਦਿਆਂ ਅਪੀਲ ਕੀਤੀ ਹੈ ਕਿ ਉਹ ਅਜਿਹੇ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਤਾਂ ਜੋ ਪਾਕਿਸਤਾਨ ਵਿੱਚ ਰਹਿਣ ਵਾਲੇ ਛੋਟੇ ਜਿਹੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਸਥਾਨਾਂ ’ਤੇ ਜਾਣ ਵਿੱਚ ਰੁਕਾਵਟ ਪੈਦਾ ਨਾ ਹੋਵੇ। ਉਨ੍ਹਾਂ ਆਖਿਆ ਕਿ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵੀ ਭਾਰਤ ਯਾਤਰਾ ਲਈ ਆਉਣ ਦੀ ਇਜਾਜ਼ਤ ਦੇਣ ਦਾ ਇਹ ਫ਼ੈਸਲਾ ਲਿਆ ਸੀ।

Advertisement

ਦੱਸਣਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਕੁੜੱਤਣ ਵਾਲੇ ਬਣੇ ਹੋਏ ਹਨ। ਦੁਵੱਲੀ ਆਵਾਜਾਈ ਸਮੇਤ ਦੁਵੱਲਾ ਵਪਾਰ ਵੀ ਬੰਦ ਹੈ। ਪਰ ਇਸ ਦੌਰਾਨ ਭਾਰਤੀ ਸਿੱਖਾਂ ਨੂੰ ਵੱਖ-ਵੱਖ ਗੁਰਪੁਰਬਾਂ ਮੌਕੇ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਸਿੱਖ ਸ਼ਰਧਾਲੂਆਂ ਦੇ ਤਿੰਨ ਜਥੇ ਪਾਕਿਸਤਾਨ ਸਥਿਤ ਗੁਰੂ-ਧਾਮਾਂ ਦੀ ਯਾਤਰਾ ਕਰ ਚੁੱਕੇ ਹਨ। ਚੌਥਾ ਸਿੱਖ ਜਥਾ ਹੁਣ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ।

Advertisement
×