ਰਾਜਨ ਮਾਨ
ਰਮਦਾਸ,11 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨਾਲ ਵੱਧ ਰਹੀ ਪ੍ਰਸਿੱਧੀ ਤੋਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਰਗੀਆਂ ਪਾਰਟੀਆਂ ਘਬਰਾ ਗਈਆਂ ਹਨ। ਅੱਜ ਸਰਹੱਦੀ ਪਿੰਡ ਬੱਲੜਵਾਲ ਵਿਖੇ ਜਨਤਕ ਇਕੱਠ ’ਚ ਸ੍ਰੀ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਸਿਆਸੀ ਧਿਰਾਂ ਹੁਣ ਆਪਣਾ ਸਿਆਸੀ ਵਜੂਦ ਬਚਾਉਣ ਲਈ ਹੱਥ ਪੈਰ ਮਾਰ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ ਵਿੱਚ ਆਪਣੀ ਹੋਣ ਜਾ ਰਹੀ ਸ਼ਰਮਨਾਕ ਹਾਰ ਤੋਂ ਬਚਿਆ ਜਾ ਸਕੇ। ਪੰਜਾਬ ਦੇ ਲੋਕ ਇਹ ਗੱਲ ਜਾਣਦੇ ਹਨ ਕਿ ਇਨ੍ਹਾਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਹੁਣ ਆਪ ਦੀ ਸਰਕਾਰ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਪੰਜਾਬ ਦੇ ਗੱਦਾਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਬਕ ਸਿਖਾਉਣ। ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਵਿਰਕ, ਲੱਖਾ ਸਿੰਘ ਬਰਲਾਸ, ਡਾ. ਬਲਦੇਵ ਸਿੰਘ, ਹਰਦੇਵ ਸਿੰਘ ਡੱਲਾ, ਸਰਬਜੀਤ ਸਿੰਘ ਬਲੜਵਾਲ ਅਤੇ ਹਲਕਾ ਨਿਗਰਾਨ ਅਰੁਣ ਕੁਮਾਰ ਹਾਜ਼ਰ ਸਨ।