ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਨੂੰ ਵੱਲੋ 4 ਜੁਲਾਈ ਨੂੰ ਅੰਮ੍ਰਿਤਸਰ ਤੇ ਮੁਹਾਲੀ ਹਵਾਈ ਅੱਡੇ ਬੰਦ ਰੱਖਣ ਬਾਰੇ ਆਡੀਓ ਜਾਰੀ

ਗੁਰਨਾਮ ਸਿੰਘ ਅਕੀਦਾ ਪਟਿਆਲਾ, 30 ਜੂਨ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਹੈ ਕੇ 4 ਜੁਲਾਈ ਨੂੰ ਗੁਰੂ ਰਾਮ ਦਾਸ ਹਵਾਈ ਅੱਡਾ ਅੰਮ੍ਰਿਤਸਰ ਤੇ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਚੰਡੀਗੜ ਨੂੰ ਬੰਦ ਰੱਖਿਆ ਜਾਵੇ ਅਤੇ ਇਸ...
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 30 ਜੂਨ

Advertisement

ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਹੈ ਕੇ 4 ਜੁਲਾਈ ਨੂੰ ਗੁਰੂ ਰਾਮ ਦਾਸ ਹਵਾਈ ਅੱਡਾ ਅੰਮ੍ਰਿਤਸਰ ਤੇ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਚੰਡੀਗੜ ਨੂੰ ਬੰਦ ਰੱਖਿਆ ਜਾਵੇ ਅਤੇ ਇਸ ਦਿਨ ਕੋਈ ਵੀ ਯਾਤਰੀ ਇੰਨਾਂ ਹਵਾਈ ਅੱਡਿਆਂ ਤੋਂ ਹਵਾਈ ਸਫ਼ਰ ਨਾ ਕਰੇ। ਇਹ ਸੰਦੇਸ਼ ਪੰਨੂ ਨੇ ਇੱਕ ਅਡਿਓ ਕਾਲ ‪( 447537121095‬) ਜਾਰੀ ਕੀਤਾ ਹੈ। ਹਾਲਾਂਕਿ ‘ਪੰਜਾਬੀ ਟ੍ਰਿਬਿਊਨ’ ਇਸ ਆਡੀਓ ਬਾਰੇ ਪੁਸ਼ਟੀ ਨਹੀਂ ਕਰਦਾ।

ਇਸ ਵਿਚ ਕਿਹਾ ਗਿਆ ਹੈ ਕਿ 4 ਜੁਲਾਈ ਸਿੱਖ ਇਤਿਹਾਸ ਵਿੱਚ ਮਹੱਤਵਪੂਰਨ ਹੈ, ਕਿਉਂਕਿ 1955 ਵਿੱਚ ਭਾਰਤੀ ਅਧਿਕਾਰੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਗਿਆ ਸੀ। ਇਸ ਘਟਨਾ ਵਿੱਚ 200 ਤੋਂ ਵੱਧ ਲੋਕ ਮਾਰੇ ਗਏ ਅਤੇ ਕਈ ਗ੍ਰਿਫ਼ਤਾਰ ਕੀਤੇ ਗਏ। ਇਹ ਹਮਲਾ ਪੰਜਾਬ ਸੂਬਾ ਅੰਦੋਲਨ ਨਾਲ ਸਬੰਧਤ ਇੱਕ ਪ੍ਰਦਰਸ਼ਨ ਦੌਰਾਨ ਹੋਇਆ ਸੀ, ਜਿੱਥੇ ਸਿੱਖ ਵਧੇਰੇ ਸਵੈ-ਸ਼ਾਸਨ ਦੀ ਮੰਗ ਕਰ ਰਹੇ ਸਨ। ਇਸ ਇਤਿਹਾਸਕ ਘਟਨਾ ਤੋਂ ਇਲਾਵਾ, ਸਿੱਖ ਅਮਰੀਕੀ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਵੀ ਹਿੱਸਾ ਲੈਂਦੇ ਹਨ। ਪੰਨੂ ਨੇ ਕਿਹਾ ਹੈ ਕੇ ਇਸ ਦਿਨ ਹਵਾਈ ਸਫ਼ਰ ਕਰਨ ਵਾਲੇ ਹਰਜੇ ਮਰਜੇ ਦੇ ਖ਼ੁਦ ਜ਼ਿੰਮੇਵਾਰ ਹੋਣਗੇ।

Advertisement