DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Jhota Murder: ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ

ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ: ਧਾਮੀ

  • fb
  • twitter
  • whatsapp
  • whatsapp
featured-img featured-img
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ। ਫਾਈਲ ਫੋਟੋ
Advertisement

ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ ਬੰਦ ਰੱਖੇ ਜਾਣਗੇ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉੱਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਾਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

Advertisement

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

Advertisement
×