ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਟਿ੍ਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 3 ਅਗਸਤ

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕੋਲੋਂ ਵੀ ਖਰੀਦੀ ਨਾਜਾਇਜ਼ ਵਿਕਦੀ ਸ਼ਰਾਬ ਦਾ ਸੇਵਨ ਨਾ ਕਰਨ, ਕਿਉਂਕਿ ਇਸ ਦੇ ਜ਼ਹਿਰੀਲੀ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਵੱਲੋਂ ਸਪਲਾਈ ਕੀਤੀ ਇਹ ਸ਼ਰਾਬ ਨਾ ਖਰੀਦੋ ਅਤੇ ਜੇਕਰ ਕਿਸੇ ਕੋਲ ਖਰੀਦੀ ਪਈ ਵੀ ਹੈ, ਤਾਂ ਉਹ ਇਸ ਸ਼ਰਾਬ ਨੂੰ ਨਸ਼ਟ ਕਰ ਦੇਣ ਭਾਵ ਡੋਲ੍ਹ ਦੇਵੇ। ਉਨ੍ਹਾਂ ਕਿਹਾ ਕਿ ਅਜਿਹੀ ਸ਼ਰਾਬ ਜਿਸ ਦੀ ਕੋਈ ਡਿਗਰੀ ਤੈਅ ਨਹੀਂ ਉਹ ਸਰੀਰਕ ਤੌਰ ’ਤੇ ਵੱਡਾ ਨੁਕਸਾਨ ਕਰ ਸਕਦੀ ਹੈ। ਸ੍ਰੀ ਖਹਿਰਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਜਲਦੀ ਹੀ ਮਦਦ ਰਾਸ਼ੀ ਭੇਜੀ ਜਾਵੇਗੀ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All