ਅੰਮ੍ਰਿਤਸਰ: ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 27 ਅਤੇ 28 ਜਨਵਰੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਤਰਨ ਤਾਰਨ ਦੇ ਪਿੰਡ ਅਲਾਦੀਨਪੁਰ ਵਿਖੇ ਸਮਾਗਮ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ।
-ਪੱਤਰ ਪੇ੍ਰਕ