DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ’ਤੇ ‘ਦਾਖ਼ਲਾ ਫੀਸ’ ਦਾ ਬੋਝ ਨਾ ਪਾਇਆ ਜਾਵੇ: ਧਾਮੀ

SGPC ਪ੍ਰਧਾਨ ਨੇ ਭਾਰਤ ਸਰਕਾਰ ਨੂੰ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ; ਕਿਹਾ- ਆਸਥਾ ’ਤੇ ਨਾ ਮਾਰੋ ਸੱਟ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ’ਤੇ 400 ਰੁਪਏ (200 ਜਾਣ ਅਤੇ 200 ਆਉਣ ਸਮੇਂ) ਦੀ ਦਾਖ਼ਲਾ ਫੀਸ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਅਥਾਹ ਆਸਥਾ ਦਾ ਪ੍ਰਤੀਕ ਹੈ ਅਤੇ ਸ਼ਰਧਾਲੂਆਂ ’ਤੇ ਅਜਿਹਾ ਵਿੱਤੀ ਬੋਝ ਪਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਵੰਡ ਕਾਰਨ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਹਮੇਸ਼ਾ ਅਰਦਾਸਾਂ ਕਰਦੀ ਹੈ, ਅਤੇ ਸਰਕਾਰ ਦਾ ਇਹ ਨਵਾਂ ਨਿਯਮ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।

Advertisement

ਐਡਵੋਕੇਟ ਧਾਮੀ ਨੇ ਇਹ ਵੀ ਯਾਦ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਲਈ ਜਾਂਦੀ 20 ਡਾਲਰ ਫੀਸ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੀ ਹੈ। ਅਜਿਹੇ ਵਿੱਚ ਹੁਣ ਭਾਰਤ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਨਵੀਂ ਫੀਸ ਲਗਾਉਣਾ ਸਿੱਖ ਸ਼ਰਧਾਲੂਆਂ ਲਈ ਦੋਹਰੀ ਮਾਰ ਸਾਬਤ ਹੋਵੇਗੀ। ਉਨ੍ਹਾਂ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਇਸ ਫੀਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ ਅਤੇ ਸ਼ਰਧਾ ਦੇ ਮਾਰਗ ਵਿੱਚ ਅਜਿਹੀਆਂ ਰੁਕਾਵਟਾਂ ਪਾਉਣ ਵਾਲੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।

Advertisement

Advertisement
×