ਅੰਮ੍ਰਿਤਪਾਲ ਦੇ ਥਹੁ-ਟਿਕਾਣੇ ਬਾਰੇ ਪੁਲੀਸ ਤੇ ਹੋਰ ਜਾਂਚ ਏਜੰਸੀਆਂ ਦੀ ਵੱਖ-ਵੱਖ ਰਾਇ : The Tribune India

ਅੰਮ੍ਰਿਤਪਾਲ ਦੇ ਥਹੁ-ਟਿਕਾਣੇ ਬਾਰੇ ਪੁਲੀਸ ਤੇ ਹੋਰ ਜਾਂਚ ਏਜੰਸੀਆਂ ਦੀ ਵੱਖ-ਵੱਖ ਰਾਇ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੀ ਭਾਲ ਨੌਵੇਂ ਦਿਨ ਵੀ ਜਾਰੀ; ਅੰਮ੍ਰਿਤਪਾਲ ਦੇ ਨੇਪਾਲ ਦੀ ਹੱਦ ਨੇੜੇ ਪਹੁੰਚਣ ਦਾ ਦਾਅਵਾ

ਅੰਮ੍ਰਿਤਪਾਲ ਦੇ ਥਹੁ-ਟਿਕਾਣੇ ਬਾਰੇ ਪੁਲੀਸ ਤੇ ਹੋਰ ਜਾਂਚ ਏਜੰਸੀਆਂ ਦੀ ਵੱਖ-ਵੱਖ ਰਾਇ

ਨੀਰਜ ਬੱਗਾ

ਅੰਮ੍ਰਿਤਸਰ, 26 ਮਾਰਚ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਟਿਆਲਾ ਵਿੱਚ ਘੁੰਮਦੇ ਦੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਇਸ ਖ਼ਾਲਿਸਤਾਨੀ ਸਮਰਥਕ ਦੇ ਥਹੁ-ਟਿਕਾਣਿਆਂ ਬਾਰੇ ਪੁਲੀਸ ਅਤੇ ਹੋਰ ਜਾਂਚ ਏਜੰਸੀਆਂ ਦੀ ਵੱਖ-ਵੱਖ ਰਾਇ ਹੈ। ਇਕ ਵਰਗ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਹਾਲੇ ਵੀ ਪੰਜਾਬ ਵਿੱਚ ਹੀ ਹੈ ਜਦਕਿ ਦੂਜੇ ਵਰਗ ਦਾ ਕਹਿਣਾ ਹੈ ਕਿ ਉਹ ਉੱਤਰ ਪ੍ਰਦੇਸ਼ ਦੇ ਇਕ ਅਜਿਹੇ ਜ਼ਿਲ੍ਹੇ ਤੱਕ ਪਹੁੰਚ ਚੁੱਕਾ ਹੈ ਜਿਸ ਦੀ ਹੱਦ ਨੇਪਾਲ ਨਾਲ ਲੱਗਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀਆਂ ਧੁੰਦਲੀਆਂ ਤਸਵੀਰਾਂ ਕੋਈ ਪੁਖਤਾ ਸਬੂਤ ਨਹੀਂ ਹਨ ਬਲਕਿ ਇਹ ਪੁਲੀਸ ਪਾਰਟੀਆਂ ਦਾ ਧਿਆਨ ਭਟਕਾਉਣ ਦੀ ਸਾਜ਼ਿਸ਼ ਹੈ ਜੋ ਕਿ ਉਸ ਦੀ ਭਾਲ ਵਿੱਚ ਹਨ। ਇਸੇ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੀ ਭਾਲ ਅੱਜ ਨੌਵੇਂ ਦਿਨ ਵੀ ਜਾਰੀ ਰਹੀ। ਹੁਣ ਪੰਜ ਸੂਬਿਆਂ ਦੀ ਪੁਲੀਸ ਉਸ ਦੀ ਭਾਲ ਕਰ ਰਹੀ ਹੈ। ਪੁਲੀਸ ਵਿਚਲੇ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ‘ਲੋੜੀਂਦੇ’ ਹੋਣ ਬਾਰੇ ਪੋਸਟਰ ਨੇਪਾਲ ਸਰਹੱਦ ’ਤੇ ਲਗਾ ਦਿੱਤੇ ਗਏ ਹਨ ਤਾਂ ਜੋ ਜੇਕਰ ਉਹ ਦੇਸ਼ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰੇ ਤਾਂ ਪਛਾਣਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦਾ ਆਖਰੀ ਟਿਕਾਣਾ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਹੋਣ ਬਾਰੇ ਪਤਾ ਲੱਗਾ ਸੀ ਜਿਸ ਦੀ ਹੱਦ ਨੇਪਾਲ ਨਾਲ ਲੱਗਦੀ ਹੈ। ਨੇਪਾਲ ਸ਼ਰਾਰਤੀ ਅਨਸਰਾਂ ਲਈ ਮਨਪਸੰਦ ਰੂਟ ਹੈ ਜੋ ਕਿ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਮਗਰੋਂ ਦੇਸ਼ ਛੱਡ ਕੇ ਭੱਜਦੇ ਹਨ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਉਸ ਦੇ ਚਾਰ ਚਾਚਿਆਂ ਵਿੱਚੋਂ ਇਕ ਸੁਖਚੈਨ ਸਿੰਘ ਸੇਵਾਮੁਕਤ ਪੁਲੀਸ ਇੰਸਪੈਕਟਰ ਹੈ। ਸੁਖਚੈਨ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਪੁਲੀਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਇਕ ਸੋਚੀ-ਸਮਝੀ ਯੋਜਨਾ ਤਹਿਤ ਉਸ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ ਹੈ।

ਪੁਲੀਸ ਵੱਲੋਂ 353 ਵਿੱਚੋਂ 197 ਵਿਅਕਤੀ ਰਿਹਾਅ

ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਰਚ ਅਪਰੇਸ਼ਨ ਦੌਰਾਨ 18 ਮਾਰਚ ਮਗਰੋਂ ਫੜੇ 353 ਨੌਜਵਾਨਾਂ ’ਚੋਂ ਹੁਣ ਤੱਕ 197 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਪੁਲੀਸ ਨੇ ਮੁੱਢਲੀ ਪੜਤਾਲ ਮਗਰੋਂ ਇਨ੍ਹਾਂ ਨੌਜਵਾਨਾਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲੀਸ ਦੀ ਕਾਰਵਾਈ ਮਗਰੋਂ ਬਹੁਤੇ ਮਾਪਿਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲੀਸ ਨੂੰ ਹਦਾਇਤਾਂ ਕੀਤੀਆਂ ਹਨ ਕਿ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ। ਸੂਬੇ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐੱਸਐੱਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਡੀਜੀਪੀ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਸੱਤ ਵਿਅਕਤੀਆਂ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਹੈ। ਡੀਜੀਪੀ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਤੇ ਝੂਠੀਆਂ ਖ਼ਬਰਾਂ ਤੇ ਅਫ਼ਵਾਹਾਂ ਵੱਲ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਫ਼ਵਾਹਾਂ ਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੀਪ ਸਿੱਧੂ ਦੀ ਪ੍ਰਸਿੱਧੀ ਦਾ ਲਾਹਾ ਲੈਣ ਲਈ ਅੰਮ੍ਰਿਤਪਾਲ ਨੇ ਬਣਾਈ ਸੀ ‘ਵਾਰਿਸ ਪੰਜ-ਆਬ ਦੇ’

ਚੰਡੀਗੜ੍ਹ (ਪੀਟੀਆਈ): ਅੰਮ੍ਰਿਤਪਾਲ ਸਿੰਘ ਨੇ ‘ਵਾਰਿਸ ਪੰਜ-ਆਬ ਦੇ’ ਸਿਰਫ ਇਸ ਵਾਸਤੇ ਬਣਾਈ ਸੀ ਤਾਂ ਜੋ ਉਹ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਵੱਲੋਂ ਪਹਿਲਾਂ ਤੋਂ ਚਲਾਈ ਜਾ ਰਹੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੀ ਪ੍ਰਸਿੱਧੀ ਦਾ ਲਾਹਾ ਲੈ ਸਕੇ। ਅੰਮ੍ਰਿਤਪਾਲ ਖ਼ਿਲਾਫ਼ ਪੰਜਾਬ ਪੁਲੀਸ ਦੀ ਕਾਰਵਾਈ ਦੌਰਾਨ ਕਬਜ਼ੇ ’ਚ ਲਏ ਗਏ ਦਸਤਾਵੇਜ਼ਾਂ ਤੋਂ ਇਹ ਜਾਣਕਾਰੀ ਮਿਲੀ ਹੈ। ਦਸਤਾਵੇਜ਼ਾਂ ਅਨੁਸਾਰ, ‘‘ਵਾਰਿਸ ਪੰਜਾਬ ਦੇ’ ਜਥੇਬੰਦੀ ’ਤੇ ਕਾਬਜ਼ ਹੋਣ ’ਚ ਅਸਫਲ ਰਹਿਣ ਮਗਰੋਂ ਅੰਮ੍ਰਿਤਪਾਲ ਨੇ ਉਸ ਵਰਗੇ ਨਾਮ ਵਾਲੀ ਦੂਜੀ ਜਥੇਬੰਦੀ ‘ਵਾਰਿਸ ਪੰਜ-ਆਬ ਦੇ’ ਬਣਾਈ ਸੀ। ਅੰਮ੍ਰਿਤਪਾਲ ਖ਼ਿਲਾਫ਼ ਜਾਰੀ ਕਾਰਵਾਈ ਦੌਰਾਨ ਸਾਹਮਣੇ ਆਏ ਕੁਝ ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ‘ਵਾਰਿਸ ਪੰਜ-ਆਬ ਦੇ’ ਸੰਭਾਵੀ ਤੌਰ ’ਤੇ ਪਿਛਲੇ ਦਿਨਾਂ ਵਿੱਚ ਹੀ ਬਣਾਈ ਗਈ ਸੀ। ਮੋਗਾ ਜ਼ਿਲ੍ਹੇ ਦੇ ਦੁਨੇਕੇ ਪਿੰਡ ਵਿੱਚ ਅੰਮ੍ਰਿਤਪਾਲ ਦੇ ਨੇੜਲੇ ਸਾਥੀ ਗੁਰਮੀਤ ਸਿੰਘ ਬੁੱਕਨਵਾਲਾ ਦੀ ਮਾਲਕੀ ਵਾਲੀ ਜਥੇਬੰਦੀ ਦਾ ਰਜਿਸਟਰੇਸ਼ਨ ਪਤਾ ‘ਗੁਰੂ ਨਾਨਕ ਫਰਨੀਚਰ ਸਟੋਰ’ ਸੀ। ਅੰਮ੍ਰਿਤਪਾਲ ਖ਼ਿਲਾਫ਼ ਜਾਰੀ ਕਾਰਵਾਈ ਦੌਰਾਨ ਗੁਰਮੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਅਸਾਮ ਵਿੱਚ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਪੁੱਛਗਿਛ ਦੌਰਾਨ ਗੁਰਮੀਤ ਨੇ ਦਾਅਵਾ ਕੀਤਾ ਹੈ ਕਿ ਜਥੇਬੰਦੀ ਕਾਫੀ ਬਾਅਦ ਵਿੱਚ ਬਣਾਈ ਗਈ ਸੀ ਅਤੇ ਇਸ ਨੂੰ ਪਿਛਲੀ ਤਰੀਕ ਵਿੱਚ ਰਜਿਸਟਰਡ ਕਰਵਾਉਣ ਲਈ ਕੁਝ ਸੰਪਰਕਾਂ ਦਾ ਇਸਤੇਮਾਲ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All