ਪੁਲੀਸ ਵੱਲੋਂ ਬੀਕੇਆਈ ਜਥੇਬੰਦੀ ਦੇ ਚਾਰ ਕਾਰਕੁੰਨ ਗ੍ਰਿਫਤਾਰ; ਪੁਲੀਸ ਮੁਕਾਬਲੇ ਵਿੱਚ ਇੱਕ ਜ਼ਖਮੀ
ਕੰਧਾਂ ਤੇ ਰੇਲ ਗੱਡੀ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਬੀਕੇਆਈ ਅਤਿਵਾਦੀ ਜਥੇਬੰਦੀ ਨਾਲ ਸਬੰਧਿਤ ਚਾਰ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ ਇੱਕ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖਮੀ ਹੋ...
Advertisement
ਕੰਧਾਂ ਤੇ ਰੇਲ ਗੱਡੀ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਬੀਕੇਆਈ ਅਤਿਵਾਦੀ ਜਥੇਬੰਦੀ ਨਾਲ ਸਬੰਧਿਤ ਚਾਰ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ ਇੱਕ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖਮੀ ਹੋ ਗਿਆ। ਜ਼ਖਮੀ ਹੋਏ ਵਿਅਕਤੀ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ ਹਰਮਨ ਵਾਸੀ ਮੰਦਰ ਵਾਲੀ ਗਲੀ, ਖੇਮਕਰਨ ਰੋਡ, ਭਿੱਖੀਵਿੰਡ ਤਰਨ ਤਾਰਨ ਵਜੋਂ ਹੋਈ ਹੈ। ਇਨ੍ਹਾਂ ਦੇ ਬਾਕੀ ਤਿੰਨ ਸਾਥੀ ਵੀ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਦੀ ਸ਼ਨਾਖਤ ਵਿਸ਼ਾਲ ਵਾਸੀ ਗਲੀ ਸੀਆਈਏ ਸਟਾਫ ਮੁਹੱਲਾ ਨਾਨਕਸਰ ਤਰਨ ਤਾਰਨ, ਜੋਬਨ ਦੀਪ ਸ਼ਰਮਾ ਵਾਸੀ ਭਿੱਖੀਵਿੰਡ ਅਤੇ ਵਿਸ਼ਾਲ ਉਰਫ ਕੀੜੀ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ।
Advertisement
Advertisement