ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 15 ਦਸੰਬਰ
ਪੁਲੀਸ ਵਰਦੀ ਵਿੱਚ ਲੁੱਟ ਦੀਆਂ ਵਾਰਦਾਤਾਂ ਨੂੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਮਜੀਠਾ ਨੇ ਕਾਬੂ ਕੀਤਾ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਰਾਕੇਸ਼ ਕੌਲ ਵੱਲੋਂ ਜਾਰੀ ਬਿਆਨ ਮੁਤਾਬਕ ਡੀਐੱਸਪੀ ਮਨਮੋਹਨ ਸਿੰਘ ਔਲਖ ਦੀ ਅਗਵਾਈ ਹੇਠ ਇੰਸਪੈਕਟਰ ਬਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਮਜੀਠਾ ਵੱਲੋਂ ਕਾਬੂ ਕੀਤੇ ਗਏ ਤਿੰਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲੀਸ ਵਰਦੀ ਅਤੇ 1 ਕਾਰ, ਇੱਕ ਮੋਟਰਸਾਈਕਲ, 1 ਖਿਡੌਣਾ ਪਿਸਤੌਲ, 1 ਦੇਸੀ ਪਿਸਤੌਲ ਸਮੇਤ ਖਾਲੀ ਮੈਗਜ਼ੀਨ ਅਤੇ 6 ਮੋਬਾਈਲ ਬਰਾਮਦ ਹੋਏ ਹਨ। ਇਨ੍ਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਜਿੰਦਾ, ਰਾਜ ਕੁਮਾਰ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਹਰਜਿੰਦਰ ਸਿੰਘ ਪੁਲੀਸ ਮਹਿਕਮਾ 4 ਆਈਆਰਬੀ ਵਿੱਚੋਂ ਡਿਸਮਿਸ ਸਿਪਾਹੀ ਹੈ।