DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੁਲੀਸ ਵੱਲੋਂ ਦੋ ISI ਸਮਰਥਿਤ ਅਤਿਵਾਦੀ ਮਾਡਿਊਲਾਂ ਦਾ ਪਰਦਾਫਾਸ਼; 4 ਨਾਬਾਲਗਾਂ ਸਮੇਤ 9 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਆਈ.ਐੱਸ.ਆਈ. (ISI) ਸਮਰਥਿਤ ਅਤਿਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਨੇ ਚਾਰ ਨਾਬਾਲਗਾਂ ਸਮੇਤ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 3 ਗ਼ੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9...

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਆਈ.ਐੱਸ.ਆਈ. (ISI) ਸਮਰਥਿਤ ਅਤਿਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਨੇ ਚਾਰ ਨਾਬਾਲਗਾਂ ਸਮੇਤ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 3 ਗ਼ੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ।

ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ

Advertisement

ਆਪਣੇ ਸੋਸ਼ਲ ਮੀਡੀਆ ਖਾਤੇ 'ਐਕਸ' (X) ਉੱਤੇ ਇਸ ਬਾਰੇ ਖ਼ੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਇਹ ਹੈਂਡਲਰ ਸਥਾਨਕ ਨੌਜਵਾਨਾਂ ਨੂੰ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ, ਸੁਰੱਖਿਆ ਸੰਸਥਾਨਾਂ ਦੀ ਨਿਗਰਾਨੀ ਕਰਨ, ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਜਨਤਕ ਸ਼ਾਂਤੀ ਭੰਗ ਕਰਨ ਲਈ ਭਰਤੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਾਂਚ ਦੌਰਾਨ ਰੇਲਵੇ ਪਟੜੀਆਂ ਦੇ ਨੇੜੇ ਨਿਗਰਾਨੀ ਕੈਮਰੇ ਲਗਾਉਣ ਦਾ ਵੀ ਖ਼ੁਲਾਸਾ ਹੋਇਆ ਹੈ, ਜਿਸ ਦੀ ਫੁਟੇਜ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਗਈ ਹੈ।

Advertisement

ਮਾਮਲਾ ਦਰਜ ਅਤੇ ਅੱਗੇ ਦੀ ਜਾਂਚ ਜਾਰੀ

ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਮੋਹਕਮਪੁਰਾ, ਹਵਾਈ ਅੱਡਾ ਅਤੇ ਸੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ। ਆਈ.ਐੱਸ.ਆਈ.-ਸਮਰਥਿਤ ਇਸ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ, ਇਸ ਦੇ ਅੱਗੇ ਹੋਰ ਸਬੰਧਾਂ, ਵਿੱਤੀ ਲੈਣ-ਦੇਣ (ਫਾਈਨੈਂਸ਼ੀਅਲ ਟ੍ਰੇਲ) ਦਾ ਪਤਾ ਲਗਾਉਣ ਅਤੇ ਹੋਰ ਅਤਿਵਾਦੀ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਦੀ ਜਾਂਚ ਲਈ ਕਾਰਵਾਈ ਜਾਰੀ ਹੈ।

Advertisement
×