DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police CASO Operation: ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ CASO ਅਪਰੇਸ਼ਨ

150 ਪੁਲੀਸ ਅਧਿਕਾਰੀ ਤਾਇਨਾਤ ਕੀਤੇ

  • fb
  • twitter
  • whatsapp
  • whatsapp
Advertisement

ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਅੱਜ ਤੜਕੇ ਵੱਖ-ਵੱਖ ਪੁਲੀਸ ਟੀਮਾਂ ਬਣਾ ਕੇ ਘੇਰਾਬੰਦੀ ਅਤੇ ਸਰਚ ਅਪਰੇਸ਼ਨ (Cordon and Search Operation - CASO) ਚਲਾਇਆ ਗਿਆ। ਜਿਸ ਤਹਿਤ ਸੈਂਟਰਲ ਸਬ-ਡਵੀਜ਼ਨ ਅਧੀਨ ਆਉਂਦੇ ਇਲਾਕਿਆਂ ਅਨਗੜ੍ਹ, ਮੂਲੇ ਚੱਕ ਅਤੇ ਫਕੀਰ ਸਿੰਘ ਕਲੋਨੀ ਆਦਿ ਵਿੱਚ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਘਰਾਂ, ਸ਼ੱਕੀ ਥਾਵਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

ਡੀ.ਸੀ.ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ NDPS ਐਕਟ, ਐਕਸਾਈਜ਼ ਐਕਟ ਅਤੇ ਵਾਹਨਾਂ ਸਬੰਧੀ ਕਾਰਵਾਈ/ਬਰਾਮਦਗੀ ਵੀ ਕੀਤੀ ਗਈ। ਇਸ ਸਬੰਧੀ ਦਰਜ ਕੀਤੇ ਗਏ ਮਾਮਲਿਆਂ ਅਤੇ ਬਰਾਮਦਗੀ ਦੀ ਵਿਸਥਾਰਤ ਜਾਣਕਾਰੀ ਪੁਲੀਸ ਵੱਲੋਂ ਜਲਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਆਪਕ ਸਰਚ ਅਪਰੇਸ਼ਨ ਦੌਰਾਨ ਕਰੀਬ 150 ਪੁਲੀਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ। ਪੁਲੀਸ ਟੀਮਾਂ ਵੱਲੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ।

Advertisement

ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦਾ ਮੁੱਖ ਉਦੇਸ਼ ਇਲਾਕੇ ਵਿੱਚ ਮਾੜੇ ਅਨਸਰਾਂ ’ਤੇ ਸ਼ਿਕੰਜਾ ਕੱਸਣਾ, ਨਸ਼ਾ ਤਸਕਰੀ, ਡਰੱਗ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰੇਸ਼ਨ ਵਿੱਚ ਇਲਾਕੇ ਦੇ ਸੂਝਵਾਨ ਅਤੇ ਜ਼ਿੰਮੇਵਾਰ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਹੋ ਰਹੀਆਂ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲੀਸ ਨੂੰ ਜਾਣਕਾਰੀ ਦੇਣ, ਤਾਂ ਜੋ ਸਮੇਂ ਸਿਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Advertisement

ਉਨ੍ਹਾਂ ਆਖਿਆ ਕਿ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਨਸ਼ਾ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਲਈ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਰਹੇਗੀ।

Advertisement
×