DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵੁਜ਼ੂ’ ਕਰਨ ਵਾਲੇ ਵਿਅਕਤੀ ਖਿਲਾਫ ਪੁਲੀਸ ਸ਼ਿਕਾਇਤ

ਸੋਸ਼ਲ ਮੀਡੀਆ ’ਤੇ ‘ਵੁਜ਼ੂ’ ਕਰਨ ਦੀ ਵੀਡੀਓ ਹੋਈ ਸੀ ਵਾਇਰਲ

  • fb
  • twitter
  • whatsapp
  • whatsapp
featured-img featured-img
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ, ਜਸਕਰਨ ਸਿੰਘ ਪੁਲੀਸ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਸੌਂਪਦੇ ਹੋਏ।
Advertisement

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਜਲ ਨਾਲ ‘ਵੁਜ਼ੂ’ ਕਰਨ ਵਾਲੇ ਮੁਸਲਿਮ ਨੌਜਵਾਨ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ । ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਹੈ, ਜਿਸ ਵਿੱਚ ਮੁਸਲਿਮ ਨੌਜਵਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਸਬੰਧ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿੱਚ ਇਹ ਮੁਸਲਿਮ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਜਲ ਨਾਲ ‘ਵੁਜ਼ੂ’ ਕਰਦਾ ਹੋਇਆ ਦਿਖਾਇਆ ਸੀ। ਇਸ ਤੋਂ ਬਾਅਦ ਉਹ ਘੰਟਾ ਘਰ ਜਾਂਦੇ ਕਹਿੰਦਾ ਦਿਖਾਈ ਦਿੱਤਾ ਹੈ ਕਿ ਉਸ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਨਹੀਂ ਵਰਜਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਇਸ ਦਾ ਵਿਰੋਧ ਹੋਇਆ ਤਾਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਇਹ ਕਹਿ ਕੇ ਮੁਆਫੀ ਮੰਗੀ ਕਿ ਉਸ ਨੂੰ ਸਿੱਖ ਧਰਮ ਦੀ ਮਰਿਆਦਾ ਬਾਰੇ ਜਾਣਕਾਰੀ ਨਹੀਂ ਸੀ।

Advertisement

ਇਸ ਮਾਮਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ, ਜਸਕਰਨ ਸਿੰਘ ਤੇ ਹੋਰਨਾਂ ਵੱਲੋਂ ਥਾਣਾ ਕੋਤਵਾਲੀ ਵਿਖੇ ਇਸ ਨੌਜਵਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ ਗਈ ਹੈ ।

Advertisement

Advertisement
×