DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ’ਚ ਪੁਲੀਸ ਮੁਕਾਬਲਾ: ਪ੍ਰਭ ਦਾਸੂਵਾਲ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ

ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਪੁਲੀਸ ’ਤੇ ਚਲਾਈ ਗੋਲੀ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਪ੍ਰਭ ਦਾਸੂਵਾਲ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲਾਲ ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ ਵਜੋਂ ਹੋਈ ਹੈ।

ਹਥਿਆਰ ਬਰਾਮਦਗੀ ਲਈ ਜਦੋਂ ਪੁਲੀਸ ਟੀਮ ਗੁਰਪ੍ਰੀਤ ਸਿੰਘ ਨੂੰ ਦੱਸੀ ਹੋਈ ਥਾਂ ’ਤੇ ਲੈ ਕੇ ਗਈ, ਤਾਂ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਪੁਲੀਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ .30 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਹੈ।

Advertisement

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਵੱਖ-ਵੱਖ ਥਾਵਾਂ ਤੋਂ ਫਿਰੌਤੀ ਮੰਗਣ ਅਤੇ ਡਰਾਉਣ ਲਈ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹ ਮੁਲਜ਼ਮ ਅਪਰੈਲ 2025 ਵਿੱਚ ਅੰਮ੍ਰਿਤਸਰ ਦੇ ਇੱਕ ਸ਼ੋਅਰੂਮ ’ਤੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ।

Advertisement

ਪੁਲੀਸ ਅਨੁਸਾਰ, ਇਸ ਗੈਂਗ ਦਾ ਤਾਲਮੇਲ ਬੋਹੜ ਸਿੰਘ ਨਾਮ ਦਾ ਵਿਅਕਤੀ ਕਰ ਰਿਹਾ ਸੀ, ਜੋ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Advertisement
×