DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jandiala Guru Teacher Murder: ਅਧਿਆਪਕ ਕਤਲ ਮਾਮਲੇ ’ਚ ਪੁਲੀਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ: ਜਥੇਦਾਰ

ਹੋਣਹਾਰ ਗੁਰਸਿੱਖ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਕਰਾਰ

  • fb
  • twitter
  • whatsapp
  • whatsapp
Advertisement

ਜੰਡਿਆਲਾ ਗੁਰੂ ਇਲਾਕੇ ਵਿੱਚ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕਤਲ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਤੇ ਆਖਿਆ ਕਿ ਪੰਜਾਬ ਪੁਲੀਸ ਬਿਨਾਂ ਦੇਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ।

ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿੱਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ।

Advertisement

ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਪੁਲੀਸ ਬਿਨਾਂ ਦੇਰ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨਾਲ ਇਨਸਾਫ਼ ਕਰੇ। ਇਹ ਜਾਣਕਾਰੀ ਮਿਲ ਰਹੀ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਵਿੱਚ ਬਹੁਤ ਢਿੱਲਾਪਣ ਵਰਤਿਆ ਜਾ ਰਿਹਾ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲੀਸ ਤੁਰੰਤ ਇਲਾਕੇ ਵਿੱਚ ਵਿਚਰ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Advertisement

Advertisement
×