ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਕੁਝ ਸੇਵਾਵਾਂ ਦੇ ਨਿੱਜੀਕਰਨ ਦੀ ਸੰਭਾਵਨਾ

ਕਿਸਾਨਾਂ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਵਿਰੋਧ ਕੀਤਾ

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਕੁਝ ਸੇਵਾਵਾਂ ਦੇ ਨਿੱਜੀਕਰਨ ਦੀ ਸੰਭਾਵਨਾ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 6 ਮਾਰਚ

ਭਾਰਤੀ ਰੇਲ ਮੰਤਰਾਲੇ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਚ ਕੁਝ ਸੇਵਾਵਾਂ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।

ਰੇਲਵੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਦਾ ਰਸਮੀ ਐਲਾਨ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਦੇ ਅੰਮ੍ਰਿਤਸਰ ਦੌਰੇ ਮੌਕੇ ਕੀਤਾ ਜਾ ਸਕਦਾ ਹੈ। ਇਸ ਵੇਲੇ ਰੇਲ ਵਿਭਾਗ ਵੱਲੋਂ ਯਾਤਰੀ ਤੇ ਮਾਲ ਗੱਡੀਆਂ ਦੀ ਆਵਾਜਾਈ, ਸਟੇਸ਼ਨ ਪ੍ਰਬੰਧ, ਵੈਗਨਾਂ ਦੀ ਸਾਂਭ ਸੰਭਾਲ, ਸਾਸ਼ ਸਫ਼ਾਈ, ਰੇਲ ਪਟੜੀਆਂ ਦੀ ਸਾਫ਼ ਸਫ਼ਾਈ, ਸਿਵਲ ਤੇ ਬਿਜਲੀ ਆਦਿ ਦਾ ਕੰਮ ਸਮੇਤ ਹੋਰ ਕੰਮ ਸ਼ਾਮਲ ਹਨ। ਇਨ੍ਹਾਂ ’ਚੋਂ ਰੇਲਵੇ ਸਟੇਸ਼ਨ ਦੀ ਸਾਫ਼ ਸਫ਼ਾਈ, ਪਾਰਕਿੰਗ ਸਹੂਲਤ, ਦੁਕਾਨਾਂ ਅਤੇ ਸਟਾਲ, ਟਰਾਲੀਆਂ ਸਮੇਤ ਹੋਰ ਸੇਵਾਵਾਂ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਨਿਗਮ ਨੂੰ ਦਿੱਤੀਆਂ ਜਾ ਸਕਦੀਆਂ ਹਨ।

ਅੰਮ੍ਰਿਤਸਰ ਦਾ ਰੇਲਵੇ ਸਟੇਸ਼ਨ ਦੇਸ਼ ਦੇ ‘ਏ’ ਸ਼੍ਰੇਣੀ ਦੇ ਰੇਲਵੇ ਸਟੇਸ਼ਨਾਂ ਦੀ ਸੂਚੀ ਵਿਚ ਸ਼ਾਮਲ ਹੈ, ਜਿਥੇ ਰੋਜ਼ਾਨਾ ਲਗਪਗ 100 ਤੋਂ ਵੱਧ ਰੇਲ ਗੱਡੀਆਂ ਦੀ ਆਵਾਜਾਈ ਹੈ ਅਤੇ ਲਗਪਗ 200 ਕਰੋੜ ਤੋਂ ਵੱਧ ਦਾ ਸਾਲਾਨਾ ਮਾਲੀਆ ਇਕੱਠਾ ਹੁੰਦਾ ਹੈ। ਇੱਥੋਂ ਰੋਜ਼ਾਨਾ 50 ਹਜ਼ਾਰ ਤੋਂ ਵੱਧ ਲੋਕਾਂ ਸਫ਼ਰ ਕਰਦੇ ਹਨ ਜਿਨ੍ਹਾਂ ਵਿਚੋਂ ਵਧੇਰੇ ਸੈਲਾਨੀ ਹੁੰਦੇ ਹਨ।

ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਨਿੱਜੀਕਰਨ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਸੰਭਾਵਨਾ ਹੈ। ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਝੀਤਾ ਨੇ ਆਖਿਆ ਕਿ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਕੋਲੋਂ ਮੰਗ ਕੀਤੀ ਗਈ ਹੈ ਕਿ ਉਹ ਲਿਖਤੀ ਭਰੋਸਾ ਦੇਣ ਕਿ ਇਸ ਰੇਲਵੇ ਸਟੇਸ਼ਨ ਨੂੰ ਨਿੱਜੀ ਹੱਥਾਂ ਵਿਚ ਨਹੀਂ ਦਿੱਤਾ ਜਾਵੇਗਾ ਜਾਂ ਵੇਚਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਕੱਲ ਇਸੇ ਸਬੰਧ ਵਿੱਚ ਉਨ੍ਹਾਂ ਦਾ ਘਿਰਾਓ ਕਰਨ ਦਾ ਵੀ ਯਤਨ ਕੀਤਾ ਗਿਆ ਸੀ ਪਰ ਉਨ੍ਹਾਂ ਇਸ ਮੰਗ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਹੈ।

ਅਧਿਕਾਰੀਆਂ ਵੱਲੋਂ ਯੋਜਨਾ ਸਬੰਧੀ ਜਾਣਕਾਰੀ ਹੋਣ ਤੋਂ ਇਨਕਾਰ

ਦੂਜੇ ਪਾਸੇ ਡਵੀਜਨਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਰੇਲ ਮੰਤਰਾਲੇ ਦੀ ਇਸ ਸਬੰਧੀ ਕਿਸੇ ਯੋਜਨਾ ਬਾਰੇ ਜਾਣਕਾਰੀ ਹੋਣ ਤੋਂ ਅਗਿਆਨਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਹਵਾਈ ਅੱਡੇ ਵਾਂਗ ਬਣਾਉਣ ਅਤੇ ਇਸੇ ਤਰਜ ’ਤੇ ਬੇਹਤਰ ਸੇਵਾਵਾਂ ਦੇਣ ਲਈ ਯਤਨ ਕੀਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All