ਪ੍ਰਕਾਸ਼ ਪੁਰਬ: ਪਟਿਆਲਾ ਤੋਂ ਚੱਲਿਆ ਨਗਰ ਕੀਰਤਨ ਅੰਮ੍ਰਿਤਸਰ ਪੁੱਜਾ

ਪ੍ਰਕਾਸ਼ ਪੁਰਬ: ਪਟਿਆਲਾ ਤੋਂ ਚੱਲਿਆ ਨਗਰ ਕੀਰਤਨ ਅੰਮ੍ਰਿਤਸਰ ਪੁੱਜਾ

ਜਸਬੀਰ ਸਿੰਘ ਸੱਗੂ

ਅੰਮ੍ਰਿਤਸਰ, 18 ਅਪਰੈਲ

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਗੁਰੂ ਕੀ ਨਗਰੀ ਪਹੁੰਚਿਆ। ਬਾਬਾ ਬਕਾਲਾ ਸਾਹਿਬ ਦੇ ਪੜਾਅ ਤੋਂ ਬਾਅਦ ਅੰਮ੍ਰਿਤਸਰ ਪਹੁੰਚੇੇ ਨਗਰ ਕੀਰਤਨ ਦਾ ਕਾਰ ਸੇਵਾ ਸੰਪਰਦਾਇ ਦੇ ਮੁਖੀ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ, ਬਾਬਾ ਗੁਰਨਾਮ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਧਰਮਿੰਦਰ ਸਿੰਘ, ਬੀਬੀ ਕੋਲਾ ਜੀ ਭਲਾਈ ਕੇਂਦਰ ਟਰੱਸਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਤੇ ਤਲਵਿੰਦਰ ਸਿੰਘ ਮੋਨੂੰ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।

ਇਸ ਮੌਕੇ ਪੰਜ ਪਿਆਰਿਆਂ ਤੇ ਨਗਰ ਕੀਰਤਨ ਨਾਲ ਪਹੁੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਸੰਗਤ ਨੂੰ ਲੰਗਰ ਛਕਾਇਆ ਗਿਆ। ਇਸ ਉਪਰੰਤ ਇਹ ਨਗਰ ਕੀਰਤਨ ਬੁਰਜ ਅਕਾਲੀ ਫੂਲਾ ਸਿੰਘ ਤੋਂ ਹੁੰਦਿਆ ਹੋਇਆ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਚ ਸਮਾਪਤ ਹੋਇਆ। ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀ ਹੈ।

ਇਸ ਮੌਕੇ ਕੁਲਦੀਪ ਸਿੰਘ ਖਾਲਸਾ ਸਕੱਤਰ ਸਰਬਜੀਤ ਸਿੰਘ ਗੋਲਡੀ ਖ਼ਾਲਸਾ, ਰਮਿੰਦਰ ਸਿੰਘ ਕੌਂਸਲਰ ਨਰਿੰਦਰ ਸਿੰਘ ਖਾਲਸਾ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਇੰਦਰਵੀਰ ਸਿੰਘ, ਕਸ਼ਮੀਰ ਸਿੰਘ, ਦਲਜੀਤ ਸਿੰਘ ਛੀਨਾ ਬਲਜੀਤ ਸਿੰਘ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All