ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਜੂਨ
ਭਗਤ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤਾਰਾ ਚੰਦ ਭਗਤ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਦਾ ਸੂਬਾ ਪੱਧਰੀ 624ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਸਹਿਤ ਸਥਾਨਕ ਪ੍ਰੇਮ ਨਗਰ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ ਮਨਾਇਆ ਗਿਆ। ਤਾਰਾ ਚੰਦ ਭਗਤ ਨੇ ਕਿਹਾ ਕਿ ਕਬੀਰ ਸਾਹਿਬ ਨੇ ਮਨੁੱਖਤਾ ਨੂੰ ਸਰੀਰਕ, ਮਾਨਸਿਕ ਗੁਲਾਮੀ ਵਹਿਮਾਂ ਭਰਮਾਂ ਅਤੇ ਪਾਖੰਡਵਾਦ ਤੇ ਅੰਧ ਵਿਸ਼ਵਾਸ ਵਿੱਚੋਂ ਬਾਹਰ ਕੱਢਣ ਲਈ ਆਪਣਾ ਸਾਰਾ ਜੀਵਨ ਲਗਾ ਦਿੱਤਾ।