DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ

ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ; ਅਲੌਕਿਕ ਜਲੌਅ ਸਜਾਏ ਤੇ ਦੀਪਮਾਲਾ ਕੀਤੀ
  • fb
  • twitter
  • whatsapp
  • whatsapp
featured-img featured-img
ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿੱਚ ਕੀਤੀ ਗਈ ਆਤਿਸ਼ਬਾਜ਼ੀ ਦਾ ਖੂਬਸੂਰਤ ਦ੍ਰਿਸ਼। -ਫੋਟੋ: ਪੀਟੀਆਈ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਨਵੰਬਰ

Advertisement

ਹਰਿਮੰਦਰ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਅਲੌਕਿਕ ਜਲੌਅ ਸਜਾਏ ਗਏ।

ਦਰਬਾਰ ਸਾਹਿਬ ਮੱਥਾ ਟੇਕਣ ਪੁੱਜੀ ਸੰਗਤ। -ਫੋਟੋ: ਸੁਨੀਲ ਕੁਮਾਰ

ਇਸ ਦੌਰਾਨ ਆਤਿਸ਼ਬਾਜ਼ੀ ਅਤੇ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਹੁਕਮਨਾਮਾ ਲੈਣ ਮਗਰੋਂ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ। ਗੁਰਮਤਿ ਸਮਾਗਮ ਵਿਚ ਢਾਡੀਆਂ ਅਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

ਇਸ ਤੋਂ ਪਹਿਲਾਂ ਸਵੇਰੇ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਹਾਲ ਤੋਂ ਪ੍ਰਭਾਤ ਫੇਰੀ ਆਰੰਭ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੀ, ਜਿਸ ਵਿਚ ਸ਼ਹਿਰ ਦੀ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਸੰਗਤ ਗੁਰੂ ਜਸ ਗਾਇਨ ਕਰਦੀ ਦਰਬਾਰ ਸਾਹਿਬ ਪੁੱਜੀ। ਰਸਤੇ ਵਿਚ ਕਈ ਥਾਵਾਂ ’ਤੇ ਲੰਗਰ ਲਾਏ ਗਏ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਵੀ ਮਨਾਇਆ ਗਿਆ।

Advertisement
×