ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਸਤੰਬਰ
ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਕੇਂਦਰ ਸਰਕਾਰ ਕੋਲੋਂ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਉਨ੍ਹਾਂ ਸਰਹੱਦ ਤੇ ਜਾ ਕੇ ਅਰਦਾਸ ਵੀ ਕੀਤੀ ।ਜਥੇਬੰਦੀ ਦੇ ਮੁਖੀ ਭਬਿਸ਼ਨ ਸਿੰਘ ਗੁਰਾਇਆ ਨੇ ਆਖਿਆ ਕਿ ਕਿ ਸੂਬੇ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਇਕ ਪੱਤਰ ਵੀ ਭੇਜਿਆ ਹੈ । ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵੀ ਇਹ ਲਾਂਘਾ ਖੋਲ੍ਹਣ ਦੀ ਮੰਗ ਕਰ ਰਹੀਆਂ ਹਨ । ਪਾਕਿਸਤਾਨ ਕਮੇਟੀ ਵੱਲੋਂ ਵੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਮੌਕੇ 22 ਸਤੰਬਰ ਨੂੰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਪਰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਆ ਰਿਹਾ । ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਲਾਂਘੇ ਨੂੰ ਤੁਰੰਤ ਖੋਲ੍ਹਿਆ ਜਾਵੇ।