DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kartarpur Sahib Corridor ਮੁੜ੍ਹ ਖੋਲ੍ਹਣ ਲਈ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸੰਗਤ ਵਲੋਂ ਅਰਦਾਸ

  ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਵਾਸਤੇ ਅੱਜ ਸੰਗਤ ਵੱਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਖੜ੍ਹੇ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਪੁੱਜੀ ਸੰਗਤ ਵੱਲੋਂ ਪਹਿਲਾਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਉਪਰੰਤ...

  • fb
  • twitter
  • whatsapp
  • whatsapp
Advertisement

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਵਾਸਤੇ ਅੱਜ ਸੰਗਤ ਵੱਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਖੜ੍ਹੇ ਹੋ ਕੇ ਅਰਦਾਸ ਕੀਤੀ ਗਈ।

Advertisement

ਇਸ ਮੌਕੇ ਪੁੱਜੀ ਸੰਗਤ ਵੱਲੋਂ ਪਹਿਲਾਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰਕ ਕਮੇਟੀ ਪੰਜਾਬ ਦੇ ਮੁਖੀ ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਕਮੇਟੀ ਤੇ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ ਵੱਖ ਆਗੂਆਂ ਵੱਲੋਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਕਿ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਕਿ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੈਦਾ ਹੋਏ ਕੁੜੱਤਣ ਵਾਲੇ ਸਬੰਧਾਂ ਦੌਰਾਨ ਇਹ ਲਾਂਘਾ ਵੀ ਬੰਦ ਕਰ ਦਿੱਤਾ ਗਿਆ ਸੀ। ਹੁਣ ਹਾਲਾਤ ਸੁਧਰਨ ਤੋਂ ਬਾਅਦ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ ਜਿਸ ਨਾਲ ਹਜ਼ਾਰਾਂ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਦਰਸ਼ਨ ਕਰਨ ਤੋਂ ਵਾਂਝੀ ਰਹਿ ਰਹੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤ ਦੀ ਭਾਵਨਾ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ ਤਾਂ ਕਿ ਸੰਗਤ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ।

Advertisement

Advertisement
×