DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੀ-ਵੈਡਿੰਗ: ਮਜੀਠੀਆ ਵੱਲੋਂ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੁਅੱਤਲ ਕਰਨ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ’ਤੇ ਆਪਣੇ ਪ੍ਰੀ-ਵੈਡਿੰਗ ਸ਼ੂਟ ਲਈ ਪੰਜਾਬ ਪੁਲੀਸ ਦੇ ਜਵਾਨਾਂ ਦੀ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ’ਤੇ ਆਪਣੇ ਪ੍ਰੀ-ਵੈਡਿੰਗ ਸ਼ੂਟ ਲਈ ਪੰਜਾਬ ਪੁਲੀਸ ਦੇ ਜਵਾਨਾਂ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਹਨ।

ਮਜੀਠੀਆ ਨੇ ਕਿਹਾ ਕਿ ਇਸ ਸ਼ੂਟਿੰਗ ਵਿੱਚ ਹਿੱਸਾ ਲੈਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੁਲੀਸ ਨੂੰ ਅਜਿਹੀਆਂ ਹਰਕਤਾਂ ਦੀ ਇਜਾਜ਼ਤ ਕਿਉਂ ਦਿੱਤੀ ਗਈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਜਿੱਥੇ ਸਰਹੱਦਾਂ ’ਤੇ ਦੇਸ਼ ਵਿਰੋਧੀ ਅਨਸਰ ਪੁਲੀਸ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉੱਥੇ ‘ਆਪ’ ਆਗੂਆਂ ਦੇ ਫਿਲਮੀ ਸ਼ੂਟਾਂ ਵਿੱਚ ਪੁਲੀਸ ਵਾਲਿਆਂ ਨੂੰ 'ਐਕਸਟਰਾ' ਵਜੋਂ ਵਰਤਿਆ ਜਾ ਰਿਹਾ ਹੈ।

Advertisement

ਉਨ੍ਹਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਅਤੇ ਪਿਛਲੇ ਦਿਨੀਂ ਹੋਏ ਪੁਲੀਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਵਿੱਚ ਸੁਸਤ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬੀਆਂ ਦਾ ਮਨੋਬਲ ਡਿੱਗ ਰਿਹਾ ਹੈ ਅਤੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਹੁਣ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

Advertisement

Advertisement
×