DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰੀ ਕੁਲਚੇ ਨੂੰ GI ਟੈਗ ਦਿਵਾਉਣ ਦੀ ਤਿਆਰੀ

ਤਾਲਮੇਲ ਕਮੇਟੀ ਦੇ ਗਠਨ ਲਈ 19 ਜੂਨ ਨੂੰ ਅਹਿਮ ਮੀਟਿੰਗ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰੀ ਕੁਲਚੇ ਨੂੰ ਭੂਗੋਲਿਕ ਸੰਕੇਤ (Geographical Indication-GI) ਟੈਗ ਦਿਵਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ 19 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ, ਅੰਮ੍ਰਿਤਸਰੀ ਕੁਲਚਾ ਪੰਜਾਬ ਦੀ ਵਿਲੱਖਣ ਖਾਣ-ਪੀਣ ਵਿਰਾਸਤ ਦਾ ਅਹਿਮ ਹਿੱਸਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦੀ ਨਕਲ ਕੀਤੇ ਜਾਣ ਕਾਰਨ ਇਸ ਦੀ ਅਸਲ ਪਛਾਣ ਅਤੇ ਇਸ ਨਾਲ ਜੁੜੇ ਕਾਰੀਗਰਾਂ ਦੇ ਹੱਕ ਪ੍ਰਭਾਵਿਤ ਹੋ ਰਹੇ ਹਨ। ਇਸੇ ਲਈ ਅੰਮ੍ਰਿਤਸਰੀ ਕੁਲਚੇ ਨੂੰ ਜੀ ਆਈ (GI) ਟੈਗ ਦਿਵਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ।

ਜੀ ਆਈ ਟੈਗ ਭਾਰਤ ਦੇ ਜੀ ਆਈ ਐਕਟ, 1999 ਤਹਿਤ ਦਿੱਤਾ ਜਾਣ ਵਾਲਾ ਇੱਕ ਕਾਨੂੰਨੀ ਪ੍ਰਮਾਣੀਕਰਨ ਹੈ, ਜੋ ਕਿਸੇ ਖ਼ਾਸ ਖੇਤਰ ਤੋਂ ਉਤਪੰਨ ਹੋਣ ਵਾਲੇ ਅਤੇ ਵਿਲੱਖਣ ਗੁਣਾਂ ਵਾਲੇ ਉਤਪਾਦਾਂ ਦੀ ਪਛਾਣ ਨੂੰ ਸੁਰੱਖਿਅਤ ਕਰਦਾ ਹੈ। ਇਸੇ ਲਈ ਵਿਭਾਗ ਨੇ ਅੰਮ੍ਰਿਤਸਰੀ ਕੁਲਚੇ ਨੂੰ ਜੀ ਆਈ ਟੈਗ ਦਿਵਾਉਣ ਦੀ ਲੋੜ ਨੂੰ ਮਹੱਤਵਪੂਰਨ ਮੰਨਦਿਆਂ ਇਸ ਦਿਸ਼ਾ ਵਿੱਚ ਕਾਰਵਾਈ ਸ਼ੁਰੂ ਕੀਤੀ ਹੈ।

Advertisement

ਇਸ ਉਦੇਸ਼ ਨੂੰ ਪੂਰਾ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਨੁਮਾਇੰਦਿਆਂ ਦੀ ਇੱਕ ਤਾਲਮੇਲ ਕਮੇਟੀ ਬਣਾਈ ਜਾਵੇਗੀ। ਕਮੇਟੀ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦੇ ਕੁਲਚਾ ਨਿਰਮਾਤਾਵਾਂ ਦੀ ਐਸੋਸੀਏਸ਼ਨ ਦਾ ਗਠਨ ਕਰਵਾਉਣਾ ਹੋਵੇਗਾ, ਤਾਂ ਜੋ ਜੀ ਆਈ ਟੈਗ ਲਈ ਅਰਜ਼ੀ ਦਾਖਲ ਕਰਨ ਵਾਸਤੇ ਇੱਕ ਯੋਗ ਸੰਸਥਾ ਤਿਆਰ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਮੀਟਿੰਗ ਦੇ ਪ੍ਰਬੰਧਾਂ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।

Advertisement

ਮੀਟਿੰਗ 19 ਜੂਨ ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮੇਟੀ ਰੂਮ ਵਿੱਚ ਹੋਵੇਗੀ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪ੍ਰਮੁੱਖ ਕੁਲਚਾ ਨਿਰਮਾਤਾ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰੀ ਕੁਲਚਾ ਬਣਾਉਣ ਵਾਲੇ ਪ੍ਰਮੁੱਖ ਨਿਰਮਾਤਾਵਾਂ ਨੂੰ ਇਸ ਮੀਟਿੰਗ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Advertisement
×