ਦੇਸ਼ ਭਰ ਦੀਆਂ ਕਲਾ-ਕਿ੍ਰਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿਚ ‘ਯੂਨਿਟੀ ਮਾਲ’ ਬਣਾਉਣ ਦੀ ਤਿਆਰੀ : The Tribune India

ਦੇਸ਼ ਭਰ ਦੀਆਂ ਕਲਾ-ਕਿ੍ਰਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿਚ ‘ਯੂਨਿਟੀ ਮਾਲ’ ਬਣਾਉਣ ਦੀ ਤਿਆਰੀ

ਦੇਸ਼ ਭਰ ਦੀਆਂ ਕਲਾ-ਕਿ੍ਰਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿਚ ‘ਯੂਨਿਟੀ ਮਾਲ’ ਬਣਾਉਣ ਦੀ ਤਿਆਰੀ

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 26 ਮਈ

ਸਰਕਾਰ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਵਿਚ ਦੇਸ਼ ਭਰ ਦੀਆਂ ਕਲਾ-ਕਿ੍ਰਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਨਾਉਣ ਜਾ ਰਹੀ ਹੈ, ਜਿਸ ਨੂੰ ਯੂਨੀਟੀ ਮਾਲ ਦਾ ਨਾਮ ਦਿੱਤਾ ਜਾਵੇਗਾ। ਇਹ ਖੁਲਾਸਾ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ। ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਲੇਠੀ ਮੀਟਿੰਗ ਕੀਤੀ, ਜਿਸ ਵਿਚ ਕੇਂਦਰ ਤੇ ਰਾਜ ਸਰਕਾਰ ਦੇ ਅਧਿਕਾਰੀਆਂ ਤੋਂ ਇਲਾਵਾ ਗੁਰੂ ਨਾਨਕ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਦੇ ਪ੍ਰੋਫੈਸਰ ਸ਼ਾਮਲ ਸਨ, ਜਿਨ੍ਹਾਂ ਨਾਲ ਇਸ ਵਿਸ਼ੇ ਉਤੇ ਵਿਚਾਰ ਚਰਚਾ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦੀ ਬਾਹਰੀ ਦਿੱਖ ਪੰਜਾਬ ਦੀਆਂ ਇਤਿਹਾਸਕ ਇਮਾਰਤਾਂ ਵਰਗੀ ਹੋਵੇ ਅਤੇ ਇਸ ਦਾ ਕੰਪਲੈਕਸ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇ। ਇਸ ਵਿਚ ਦੇਸ਼ ਦੇ 36 ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ-ਇਕ ਵੱਡਾ ਹਾਲ ਵਿਕਰੀ ਕੇਂਦਰ ਵਜੋਂ ਦਿੱਤਾ ਜਾਵੇ ਅਤੇ ਇਸੇ ਤਰ੍ਹਾਂ ਪੰਜਾਬ ਦੇ 23 ਜਿ਼ਲਿ੍ਹਆਂ ਨੂੰ ਇਕ-ਇਕ ਸਟਾਲ ਪੱਕੇ ਤੌਰ ’ਤੇ ਦਿੱਤਾ ਜਾਵੇ, ਜਿੱਥੇ ਉਹ ਆਪਣੇ ਆਪਣੇ ਸੂਬੇ ਤੇ ਜਿ਼ਲ੍ਹੇ ਦੇ ਉਤਪਾਦਾਂ ਦੀ ਵਿਕਰੀ ਕਰ ਸਕਣ। ਇਸ ਤੋਂ ਇਲਾਵਾ ਵੱਡਾ ਕਨਵੈਨਸ਼ਨ ਹਾਲ ਵੀ ਇਸ ਕੰਪਲੈਕਸ ਵਿਚ ਬਣਾਇਆ ਜਾਵੇ। ਅੰਮ੍ਰਿਤਸਰ ਦੇ ਲਜ਼ੀਜ਼ ਪਕਵਾਨਾਂ ਦਾ ਸੁਆਦ ਦੇਣ ਲਈ ਇਸ ਕੰਪਲੈਕਸ ਵਿਚ ਫੂਡ ਕੋਰਟ ਜ਼ਰੂਰ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਇਸ ਲਈ ਘੱਟੋ-ਘੱਟ 10 ਏਕੜ ਜ਼ਮੀਨ ਦੇਵੇਗਾ ਅਤੇ ਇਸ ਉਤੇ ਅੰਦਾਜ਼ਨ 200 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਤਨਦੇਹੀ ਨਾਲ ਕੀਤਾ ਜਾਵੇ ਅਤੇ 26 ਜਨਵਰੀ 2024 ਤੱਕ ਇਸ ਪ੍ਰਾਜੈਕਟ ਦਾ ਇਕ ਹਿੱਸਾ ਜ਼ਰੂਰ ਖੋਲ ਦਿੱਤਾ ਜਾਵੇ।

ਅੱਜ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਇਸ਼ਦੀਪ ਸਿੰਘ, ਓਐਸਡੀ ਮਨਪ੍ਰੀਤ ਸਿੰਘ ਨਿੱਝਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਦੇ ਮੁਖੀ ਡਾ. ਸਰਬਜੋਤ ਸਿੰਘ ਬਹਿਲ, ਪ੍ਰੋ. ਕਰਮਜੀਤ ਸਿੰਘ ਚਾਹਲ, ਜਨਰਲ ਮੈਨਜਰ ਇੰਡਸਟਰੀ ਮਾਨਵਪ੍ਰੀਤ ਸਿੰਘ, ਡੀਡੀਐਫ ਆਰੀਅਨ ਸ਼ਾਹੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਕੇਂਦਰ ਸਰਕਾਰ ਵੱਲੋਂ ਡਿਜੀਟਲ ਇੰਡੀਆ ਬਿੱਲ ਦਾ ਖਰੜਾ ਤਿਆਰ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਜੇਲ੍ਹ ਵਿਭਾਗ ’ਚ ਨਵੇਂ ਭਰਤੀ ਵਾਰਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ

ਸ਼ਹਿਰ

View All