ਪੱਤਰ ਪ੍ਰੇਰਕ
ਅੰਮ੍ਰਿਤਸਰ, 29 ਸਤੰਬਰ
ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਤੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦੇ ਨਾਮਕਰਨ ਰਾਹੀਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਸਮੁੱਚੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਪੂਰੇ ਭਾਰਤ ’ਚ ਹੀ ਨਹੀਂ ਪਾਕਿਸਤਾਨ ’ਚ ਵੀ ਸਤਿਕਾਰੇ ਜਾਂਦੇ ਹਨ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਫ਼ੈਸਲਾ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਵਤਨਪ੍ਰਸਤੀ ਨੂੰ ਸੱਚੀ ਸ਼ਰਧਾਂਜਲੀ ਹੈ।