ਬਾਅਦ ਦੁਪਹਿਰ ਗੁਰਦਾਸਪੁਰ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਬਾਅਦ ਦੁਪਹਿਰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ ਹਿਮਾਚਲ ਪ੍ਰਦੇਸ਼ ਦੇ ਹੜ੍ਹ ਮਾਰੇ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਕਰੀਬ 4 ਵਜੇ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਬਾਅਦ ਦੁਪਹਿਰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ ਹਿਮਾਚਲ ਪ੍ਰਦੇਸ਼ ਦੇ ਹੜ੍ਹ ਮਾਰੇ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਕਰੀਬ 4 ਵਜੇ ਗੁਰਦਾਸਪੁਰ ਪਹੁੰਚਣਗੇ ਅਤੇ ਇੱਥੋਂ ਤਿੱਬੜੀ ਕੈਂਟ ਦੇ ਕਾਨਫ਼ਰੰਸ ਹਾਲ ਵਿੱਚ ਪਹੁੰਚ ਕੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਉਪਰੰਤ ਉਹ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਪਦਾ ਮਿੱਤਰ ਟੀਮ ਨੂੰ ਮਿਲਣਗੇ। ਕਰੀਬ ਸਾਢੇ ਚਾਰ ਵਜੇ ਉਹ ਗੁਰਦਾਸਪੁਰ ਵਿੱਚ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਨਗੇ। ਸਾਢੇ ਪੰਜ ਵਜੇ ਉਹ ਗੁਰਦਾਸਪੁਰ ਤੋਂ ਹੈਲੀਕਾਪਟਰ ਰਾਹੀਂ ਪਠਾਨਕੋਟ ਹਵਾਈ ਅੱਡੇ ਲਈ ਰਵਾਨਾ ਹੋਣਗੇ ।
Advertisement
Advertisement
×