Amritsar Blast ਦੀ ਜ਼ਿੰਮੇਵਾਰੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨੇ ਲਈ
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਂਅ ਦੀ ਇੱਕ ਜਥੇਬੰਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਅੰਮ੍ਰਿਤਸਰ ਵਿੱਚ ਖਾਸਾ ਫ਼ੌਜੀ ਛਾਉਣੀ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾਅਵੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ...
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਂਅ ਦੀ ਇੱਕ ਜਥੇਬੰਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਅੰਮ੍ਰਿਤਸਰ ਵਿੱਚ ਖਾਸਾ ਫ਼ੌਜੀ ਛਾਉਣੀ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾਅਵੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਧਮਾਕੇ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ, ਪਰ ਇਸ ਨੂੰ ਲੁਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ।ਸੋਸ਼ਲ ਮੀਡੀਆ 'ਤੇ ਪਾਈ ਗਈ ਇਸ ਪੋਸਟ ਵਿੱਚ ਜਥੇਬੰਦੀ ਦੇ ਬੁਲਾਰੇ ਵਜੋਂ ਜੋਰਾਵਰ ਸਿੰਘ ਦਾ ਨਾਂ ਦਰਜ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਵੀ ਇਸੇ ਤਰ੍ਹਾਂ ਇੱਕ ਖ਼ਾਲਿਸਤਾਨ ਪੱਖੀ ਨਾਂਅ ਦੀ ਜਥੇਬੰਦੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਲਈ ਗਈ ਹੈ।
ਇਸ ਦੌਰਾਨ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਧਮਾਕੇ ਦੇ ਮਾਮਲੇ ਨੂੰ ਲੈ ਕੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਰਾਤ ਵੇਲੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਗਏ ਹਨ। ਖਾਸ ਤੌਰ 'ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਉਨ੍ਹਾਂ ਵਿਅਕਤੀਆਂ ਦੀ ਇੱਕ ਸੂਚੀ ਵੀ ਤਿਆਰ ਕੀਤੀ ਗਈ ਹੈ ਜੋ ਸ਼ੱਕੀਆਂ ਨੂੰ ਸ਼ਰਨ ਦੇ ਸਕਦੇ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

