DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ 'ਚ 13 ਤੋਂ 15 ਮਾਰਚ ਤੱਕ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ'

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ - ਧਾਲੀਵਾਲ

  • fb
  • twitter
  • whatsapp
  • whatsapp
featured-img featured-img
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਫਾਈਲ ਫੋਟੋ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੁਹਾਲੀ ਵਿਖੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਕਰਵਾਇਆ ਜਾ ਰਿਹਾ ਹੈ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ ਅਤੇ ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।

ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਅੰਤਰਰਾਸਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਪ੍ਰਣਾਲੀ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ‘ਪੰਜਾਬ ਮੀਨਜ ਬਿਜਨਸਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ `ਤੇ ਆਧਾਰਤ ਹੋਵੇਗਾ।

Advertisement

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੰਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।

Advertisement

ਧਾਲੀਵਾਲ ਨੇ ਕਿਹਾ ਕਿ ਨਿਵੇਸ਼ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲੱਬਧ ਹੈ।

Advertisement
×