DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏ ਆਈ ਨਾਲ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਤਸਵੀਰ ਬਣਾਏ ਜਾਣ ਦਾ ਵਿਰੋਧ

ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ

  • fb
  • twitter
  • whatsapp
  • whatsapp
Advertisement

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਕਈ ਸਵਾਲ ਪੈਦਾ ਕਰਦੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜੁਰਅੱਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।

Advertisement

Advertisement
Advertisement
×