DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦਾ ਵਿਰੋਧ

ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ’ਚ ਜਾਂਚ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਐੱਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ।
Advertisement

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦੀ ਹਰਕਤ ਮੰਦਭਾਗੀ ਹੈ।

Advertisement

ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੀ ਸਾਜ਼ਿਸ਼ ਹੈ, ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਜੇ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

Advertisement

ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਜਥੇਬੰਦੀ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤੇ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਤਾਕਤਾਂ ਦੇ ਹੌਂਸਲੇ ਹੋਰ ਵਧਣਗੇ।

Advertisement
×