ਅਧਿਆਪਕਾਂ ’ਤੇ ਜ਼ਿਆਦਤੀਆਂ ਕਰਨ ’ਤੇ ਰੋਸ

ਅਧਿਆਪਕਾਂ ’ਤੇ ਜ਼ਿਆਦਤੀਆਂ ਕਰਨ ’ਤੇ ਰੋਸ

ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਡੀਟੀਐਫ ਮੁਲਾਜ਼ਮ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 15 ਸਤੰਬਰ

ਅਧਿਆਪਕਾਂ ਵਲੋਂ ਸੰਘਰਸ਼ ਦੌਰਾਨ ਸਰਕਾਰ ਵਲੋਂ ਉਨ੍ਹਾਂ ’ਤੇ ਕੀਤੀਆਂ ਗਈਆਂ ਜ਼ਿਆਦਤੀਆਂ ਰੱਦ ਨਾ ਕਰਨ ’ਤੇ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਨੇ 17 ਅਤੇ 18 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਤੇ ਸਿੱਖਿਆ ਸਕੱਤਰ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਆਦਰਸ਼ ਸਕੂਲਾਂ ਦੇ 9 ਅਧਿਆਪਕਾਂ ਨੂੰ ਨੌਕਰੀਉਂ ਕੱਢਣਾ, ਅੰਮ੍ਰਿਤਸਰ ਤੋਂ ਅਧਿਆਪਕ ਆਗੂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਮੰਗਲ ਸਿੰਘ ਟਾਂਡਾ, ਅਮਨ ਸ਼ਰਮਾ ਅਤੇ ਊਧਮ ਸਿੰਘ ਦੀ ਬਿਨਾਂ ਕਾਰਨ ਕੀਤੀ ਮੁਅੱਤਲੀ ਦੇ ਵਿਚਾਰ ਅਧੀਨ ਜਾਂਚ ਤੇ ਸਰਕਾਰ ਦੇ ਉਚ ਅਧਿਕਾਰੀਆਂ ਦੀ ਸ਼ਹਿ ’ਤੇ ਮੰਦਭਾਵਨਾ ਤਹਿਤ ਬਿਨਾਂ ਕਾਰਨ ਚਾਰਜਸ਼ੀਟ ਕਰਨਾ ਆਦਿ ਕਈ ਅਜਿਹੇ ਮਸਲੇ ਹਨ, ਜਿਨ੍ਹਾਂ ਨੂੰ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਹੁਦਰੀਆਂ ਕਰਨ ਦੀ ਖੁੱਲ੍ਹ ਦੇਣ ਖਿਲਾਫ ਸੰਘਰਸ਼ ਵਿਢਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All