ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 23 ਦਸੰਬਰ
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਐਂਪਲਾਈਜ਼ ਯੂਨੀਅਨ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਰੋਸ ਵਜੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਮੈਨ ’ਚ ਧਰਨਾ ਦਿੱਤਾ ਗਿਆ। ਪ੍ਰਧਾਨ ਰਮਨ ਕੁਮਾਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਨਾਨ-ਟੀਚਿੰਗ ਐਂਪਲਾਈਜ਼ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਇਸ ਤੋਂ ਇਲਾਵਾ ਏਡਿਡ ਕਾਲਜਾਂ ਦੀਆਂ ਨਾਨ-ਟੀਚਿੰਗ ਦੀਆਂ ਖਾਲੀ ਪੋਸਟਾਂ ਭਰਨ ’ਤੇ ਲੱਗੀ ਰੋਕ ਹਟਾਉਣਾ ਅਤੇ ਏਡਿਡ ਕਾਲਜਾਂ ਵਿੱਚ ਠੇਕੇ ਦੇ ਆਧਾਰ ’ਤੇ 3 ਸਾਲ ਪੂਰੇ ਕਰ ਚੁੱਕੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ ਗਈ।