Punjab Bachao Rally: ਸ਼੍ਰੋਮਣੀ ਅਕਾਲੀ ਦਲ ਨੇ ਜੋਧ ਸਿੰਘ ਸਮਰਾ ਨੂੰ ਅਜਨਾਲਾ ਤੋਂ ਉਮੀਦਵਾਰ ਐਲਾਨਿਆ
'ਪੰਜਾਬ ਬਚਾਓ ਰੈਲੀ' ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।
Advertisement
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ ਅਤੇ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਅਨਾਜ ਦੇਣ ਦੀ ਗੱਲ ਕਹੀ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ।
Advertisement
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਜੋਧ ਸਿੰਘ ਸਮਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਵੀ ਕੀਤੀ।
Advertisement
×

