Punjab Congress: AICC ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝੇ ਦੇ ਕਾਂਗਰਸੀਆਂ ਨੇ ਦਿਖਾਈ ਏਕਤਾ
ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝੇ ਦੇ ਕਾਂਗਰਸੀਆਂ ਨੇ ਏਕਤਾ ਦਿਖਾਈ ਹੈ। ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਇਕੱਠੇ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਇੱਕੋ ਗੱਡੀ ਵਿੱਚ ਪਹੁੰਚੇ ਤੇ ਉਨ੍ਹਾਂ ਨੇ ਇਕੱਠੇ ਮੱਥਾ ਟੇਕਿਆ...
ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝੇ ਦੇ ਕਾਂਗਰਸੀਆਂ ਨੇ ਏਕਤਾ ਦਿਖਾਈ ਹੈ। ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਇਕੱਠੇ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਇੱਕੋ ਗੱਡੀ ਵਿੱਚ ਪਹੁੰਚੇ ਤੇ ਉਨ੍ਹਾਂ ਨੇ ਇਕੱਠੇ ਮੱਥਾ ਟੇਕਿਆ ਤੇ ਅਸ਼ੀਰਵਾਦ ਲਿਆ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਕਾਂਗਰਸੀ ਇੱਕ ਆਗੂ ਇਕੱਠੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ।
ਉਨ੍ਹਾਂ ਆਖਿਆ ਕਿ ਅੱਜ ਇਕੱਠੇ ਹੋ ਕੇ ਆਪਸੀ ਏਕਤਾ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਕਾਂਗਰਸ ਇੱਕਜੁੱਟ ਹੋਵੇਗੀ ਅਤੇ ਪੰਜਾਬ ਵਿੱਚ ਚੋਣਾਂ ਜਿੱਤੇਗੀ। ਉਨ੍ਹਾਂ ਦੇ ਨਾਲ ਏ.ਆਈ.ਸੀ.ਸੀ ਇੰਚਾਰਜ ਸੂਰਜ ਠਾਕੁਰ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਡੈਨੀ, ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਜਿਲਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ, ਜੋਗਿੰਦਰ ਪਾਲ ਢੀੰਗਰਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸਾਬਕਾ ਵਿਧਾਇਕ ਅਨਿਲ ਜੋਸ਼ੀ, ਅਸ਼ਵਨੀ ਕੁਮਾਰ ਪੱਪੂ, ਜਿਲਾ ਪ੍ਰਧਾਨ ਸਮੇਤ ਹੋਰ ਆਗੂ ਸ਼ਾਮਿਲ ਸਨ।

